ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ
ਪ੍ਰੋਗਰਾਮ ਅਫਸਰਾਂ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਸਿਵਲ ਸਰਜਨ ਨੇ ਸਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਆਮ ਜਨਤਾ ਨੂੰ ਸਿਹਤ ਸਹੂਲਤਾਂ ਪੁਜਦੀਆਂ ਕੀਤੀਆਂ ਜਾਣ ਤੇ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਏ। ਉਨ੍ਹਾਂ ਇਹ ਵੀ ਕਿਹਾ ਕਿ ਹੈਲਥ ਵੈਲਨੱਸ ਪੱਧਰ ਤੇ ਮੁੱਢਲੀਆਂ ਜਰੂਰਤਾਂ ਜਿਵੇਂ ਕਿ ਬਿਜਲੀ, ਪਾਣੀ, ਬੈਠਣ ਆਦਿ ਦੀ ਵਿਵਸਥਾ ਹੋਣੀ ਚਾਹੀਦੀ ਹੈ ਤਾਂ ਕਿ ਮਰੀਜਾਂ ਨੂੰ ਕੋਈ ਦਿੱਕਤ ਨਾ ਆਏ।ਡਾ. ਜਸਮੀਤ ਕੌਰ ਬਾਵਾ ਨੇ ਇਹ ਵੀ ਕਿ ਜਿਨ੍ਹਾਂ ਪਿੰਡਾਂ ਵਿੱਚ ਸੈਕਸ ਰੇਸ਼ੋ ਘੱਟ ਹੈ ਉੱਥੇ ਬੇਟੀਆਂ ਦੀ ਮਹੱਤਾ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਏ, ਨਾਲ ਹੀ ਆਪਣੇ ਪੱਧਰ ਤੇ ਵੀ ਸੈਕਸ ਰੇਸ਼ੋ ਵਧਾਉਣ ਲਈ ਉਚੇਚੇ ਯਤਨ ਕੀਤੇ ਜਾਣ ਤੇ ਘੱਟ ਸੈਕਸ਼ ਰੇਸ਼ੋ ਵਾਲੇ ਪਿੰਡਾਂ ਦੀ ਲਾਈਨ ਲਿਸਟਿੰਗ ਕੀਤੀ ਜਾਏ। ਉਨ੍ਹਾਂ ਇਹ ਵੀ ਕਿਹਾ ਕਿ ਬਲਾਕ ਪੱਧਰ ਤੇ ਅਤੇ ਕਮਿਊਨਿਟੀ ਹੈਲਥ ਅਫਸਰਾਂ ਨਾਲ ਸਮੇਂ ਸਮੇਂ ਤੇ ਸਟਾਫ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਨੋਡਲ ਅਫਸਰਾਂ ਵੱਲੋਂ ਸਮੇਂ ਸਮੇਂ ਤੇ ਹੈਲਥ ਐਂਡ ਵੈਲਨੱੈਸ ਸੈਂਟਰਾਂ ਦੀ ਵਿਜਿਟ ਕੀਤੀ ਜਾਏ ਤਾਂ ਕਿ ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਹੈ ਉਸ ਨੂੰ ਦੂਰ ਕੀਤਾ ਜਾ ਸਕੇ।ਇਸ ਤੋਂ ਇਲਾਵਾ ਉਨ੍ਹਾਂ 19 ਜਨਵਰੀ ਤੋਂ 21 ਜਨਵਰੀ ਤੱਕ ਚੱਲਣ ਵਾਲੇ ਤਿੰਨ ਦਿਨ੍ਹਾਂ ਨੈਸ਼ਨਲ ਪਲਸ ਪੋਲੀਓ ਰਾਊਂਡ ਨੂੰ ਸਫਲ ਕਰਨ ਲਈ ਪ੍ਰੇਰਿਆ।ਜਿਲੇ ਦੇ 0-5 ਸਾਲ ਦੇ 87 ਹਜਾਰ 5 ਸੌ 82 ਬੱਚਿਆਂ ਨੂੰ ਪੋਲੀੳ ਰੋਧੀ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਹਾਜਰ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਡਿਊਟੀ ਨੂੰ ਪੂਰੀ ਤਣਦੇਹੀ ਨਾਲ ਨਿਭਾਇਆ ਜਾਏ ਅਤੇ ਕੋਈ ਵੀ 0-5 ਸਾਲ ਦਾ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਹਾਈ ਰਿਸਕ ਏਰੀਆ ਵੱੱਲ ਵਿਸ਼ੇਸ਼ ਧਿਆਨ ਦਿੱਤਾ ਜਾਏ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ, ਜਿਲਾ ਟੀਕਾਕਰਨ ਅਫਸਰ ਡਾ.ਸੁਰਿੰਦਰ ਮੱਲ, ਡਾ. ਆਸ਼ਾ ਮਾਂਗਟ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਸੁਖਵਿੰਦਰ ਕੌਰ ਤੇ ਹੋਰ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media