ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਡ ਵਿਭਾਗ ਪਠਾਨਕੋਟ ਵੱਲੋਂ ਲੋਹੜੀ ਦੇ ਤਿਉਹਾਰ ‘ਤੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਵਿਸ਼ੇਸ ਪ੍ਰੋਗਰਾਮ ਜਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ।ਜਿਲ੍ਹਾ ਪਠਾਨਕੋਟ ਦੇ ਖਿਡਾਰੀਆਂ ਨੇ ਵੀ ਭਾਗ ਲਿਆ।ਲੋਹੜੀ ਤਿਉਹਾਰ ‘ਤੇ ਜਿਲ੍ਹਾ ਖੇਡ ਅਫਸਰ ਕੁਲਵਿੰਦਰ ਸਿੰਘ ਨੇ ਸਾਰੇ ਖਿਡਾਰੀਆਂ ਨੂੰ ਲੋਹੜੀ ਦੀ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਇਹ ਦਿਹਾੜਾ ਸਾਝੇਂ ਤੋਰ ਤੇ ਮਨਾਉਣਾ ਚਾਹੀਦਾ ਹੈ ਅਤੇ ਭਾਈਚਾਰੇ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੋਕੇ ਬਲਜੀਤ ਸਿੰਘ, ਕੁਲਵਿੰਦਰ ਕੌਰ ਰੈਸਲਿੰਗ ਕੌਚ, ਚੰਦਨ ਮਹਾਜਨ ਸਵੀਮਿੰਗ ਕੋਚ, ਸੈਮੂਅਲ ਫੁੱਟਬਾਲ ਕੋਚ ਅਤੇ ਹੋਰ ਖਿਡਾਰੀ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …