ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਸੰਧੂ) – ਗੁਰੂ ਕਲਗੀਧਰ ਪਬਲਿਕ ਸਕੂਲ ਦਾਲਮ ਵਿਖੇ ਡਾਇਰੈਕਟਰ ਤੇਜਬੀਰ ਸਿੰਘ ਦੀ ਅਗਵਾਈ ਤੇ ਪ੍ਰਿੰਸੀਪਲ ਹਰਜਿੰਦਰ ਕੌਰ ਦੀ ਦੇਖ-ਰੇਖ ਹੇਠ ਭੁੱਗਾ ਬਾਲ ਕੇ ਲੋਹੜੀ ਦਾ ਤਿਓਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਲੋੋਹੜੀ ਤੇ ਪੰਜਾਬੀ ਸਭਿਆਚਾਰ ਗੀਤਾਂ ਦਾ ਪੋ੍ਰਗਰਾਮ ਪੇਸ਼ ਕੀਤਾ।ਡਾਇਰੈਕਟਰ ਤੇਜਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ।ਉਨਾਂ ਕਿਹਾ ਕਿ ਲੋਹਵੀ ਦਾ ਤਿਓਹਾਰ ਪੰਜਾਬੀ ਰਹੁਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਤੋਂ ਪਰੇ ਹੱਟ ਪੱਛਮੀ ਸਭਿਆਚਾਰ ਦੀ ਭੇਂਟ ਚੱੜ ਗਿਆ ਹੈ।ਪ੍ਰਿੰਸੀਪਲ ਸੁਕਲਾ ਸ਼ਰਮਾ ਨੇ ਵਿਦਿਆਰਥੀਆ ਨੂੰ ਚਾਈਨਾ ਡੌਰ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਵਿਦਿਆਰਥੀਆਂ ਨੂੰ ਮੂੰਗਫਲੀ ਤੇ ਰਿਓੜੀਆਂ ਦੀ ਲੋਹੜੀ ਵੰਡੀ ਗਈ।
ਇਸ ਮੋਕੇ ਮੈਡਮ ਗੁਲਸ਼ਨ ਅਰੋੜਾ, ਹਰਕੰਵਲਪਾਲ ਕੌਰ, ਬਲਜੀਤ ਕੌਰ, ਕੁਲਵਿੰਦਰ ਕੌਰ, ਅਮਨਜੀਤ ਕੌਰ, ਸਾਗਰਜੀਤ ਸਿੰਘ ਆਦਿ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …