ਸਮਰਾਲਾ, 13 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਦੀ ਇੱਕ ਅਹਿਮ ਮੀਟਿੰਗ ਸਭਾ ਦੇ ਜਨਰਲ ਸਕੱਤਰ ਬਿਹਾਰੀ
ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਸਬੰਧੀ ਪੰਜਾਬ ਦੇ ਸੀਨੀ: ਮੀਤ ਪ੍ਰਧਾਨ ਸੋਨੀ ਸੱਦੀ ਜਾਰੀ ਬਿਆਨ ਵਿਚ ਪੰਜਾਬ ਸਰਕਾਰ ਵਲੋਂ ਭਗਵਾਨ ਸ੍ਰੀ ਪਰਸ਼ੂ ਰਾਮ ਜੈਅੰਤੀ ਮੌਕੇ ਗਜਟਿਡ ਛੁੱਟੀ ਦਾ ਐਲਾਨ ਕਰਕੇ ਪੰਜਾਬ ਦੇ 40 ਲੱਖ ਬ੍ਰਾਹਮਣ ਭਾਈਚਾਰ ਮਾਣ ਰੱਖਿਆ ਹੈ।ਜਨਰਲ ਸਕੱਤਰ ਸੱਦੀ ਨੇ ਕਿਹਾ ਕਿ ਭਗਵਾਨ ਸ੍ਰੀ ਪਰਸ਼ੂ ਰਾਮ ਜੈਅੰਤੀ ‘ਤੇ 26 ਅਪ੍ਰੈਲ 2020 ਨੂੰ ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਵਲੋਂ ਅਪੀਲ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਸੋਨੀ ਸੱਦੀ, ਪ੍ਰੈਜੀਡੈਂਟ ਇੰਨ ਚੀਫ ਐਡਵੋਕੇਟ ਸੁਰਿੰਦਰ ਸ਼ਰਮਾ ਬਠਿੰਡਾ, ਕਾਰਜਕਾਰੀ ਪ੍ਰਧਾਨ ਦਰਗੇਸ਼ ਸ਼ਰਮਾ, ਪ੍ਰੇਮ ਸਾਗਰ ਸ਼ਰਮਾ ਚੀਫ ਐਡਵਾਈਜਰ, ਰਾਜਨ ਸ਼ਰਮਾ ਚੇਅਰਮੈਨ ਯੂਥ ਵਿੰਗ ਆਦਿ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਅਤੇ ਸਭਾ ਦੇ ਮੈਂਬਰ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media