ਸਮਰਾਲਾ, 13 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ
ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮਰਾਲਾ ਮੰਡਲ ਅਧੀਨ ਪੈਦੇ ਸਮੂਹ ਪੈਨਸ਼ਨਰਾਂ ਅਤੇ ਵਿਧਵਾਵਾਂ ਨੇ ਹਿੱਸਾ ਲਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਮੰਡਲ ਪ੍ਰਧਾਨ ਨੇ ਸਾਰੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਜਿਵੇਂ ਕਿ ਬਿਜਲੀ ਖੱਪਤ ਯੂਨਿਟਾਂ ਵਿਚ ਰਿਆਇਤ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ, ਮੈਡੀਕਲ ਕੈਸ਼ ਲੈਸ ਸਕੀਮ, 23 ਸਾਲਾ ਸਮਾਂ ਵੱਧ ਸਕੇਲ ਅਤੇ 2016 ਦੀ ਪੈਨਸ਼ਨ ਰਵੀਜ਼ਨ ਜੇਕਰ ਸਮੇਂ ਸਿਰ ਨਾ ਕੀਤੀ ਗਈ ਤਾਂ ਪਾਵਰਕਾਮ ਦੀ ਸਟੇਟ ਐਵਾਰਡੀ ਦੇ ਪ੍ਰੋਗਰਾਮ ਅਨੁਸਾਰ ਤਿੱਖੇ ਸੰਘਰਸ਼ ਵਿੱਢੇ ਜਾਣਗੇ।ਜਿਸ ਦੀ ਜਿੰਮੇਵਾਰੀ ਸਰਕਾਰ ਅਤੇ ਪਾਵਰਕਾਮ ਦੇ ਪ੍ਰਬੰਧ ਦੀ ਹੋਵੇਗੀ।
ਅੰਤ ‘ਚ ਆਏ ਸਾਰੇ ਪੈਨਸ਼ਨਰਾਂ ਅਤੇ ਵਿਧਵਾਵਾਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸੰਘਰਸ਼ ‘ਚ ਹਿੱਸਾ ਲੈਣ ਦੀ ਅਪੀਲ ਕੀਤੀ।ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਪ੍ਰੇਮ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਦਰਸ਼ਨ ਸਿੰਘ ਖਜ਼ਾਨਚੀ, ਰਾਜਿੰਦਰ ਬਡੇਰਾ ਕਾਨੂੰਨੀ ਸਲਾਹਕਾਰ, ਪ੍ਰੇਮ ਚੰਦ ਸਰਕਲ ਆਗੂ, ਮੋਹਨ ਸਿੰਘ ਕਟਾਣੀ ਕਲਾਂ, ਗੁਰਦੇਵ ਸਿੰਘ ਖਮਾਣੋਂ, ਪ੍ਰੇਮ ਚੰਦ ਭਲਾਲੋਕ ਅਤੇ ਜਰਨੈਲ ਸਿੰਘ ਆਦਿ ਸ਼ਾਮਿਲ ਹੋਏ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media