ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੀ ਇਮਾਰਤ ਨੂੰ ਸੁੰਦਰ ਦਿੱਖ ਪ੍ਰਦਾਨ ਕਰਨ ਲਈ
ਅੱਜ ਰੰਗ-ਰੋਗਨ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਕਾਰ-ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ।ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਗੰਜ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਵਲੋਂ ਕੀਤੀ ਅਰਦਾਸ ਸਮੇਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਗੁਰਦੁਆਰਾ ਸ਼ਹੀਦਾਂ ਦੇ ਮੈਨੇਜਰ ਹਰਪ੍ਰੀਤ ਸਿੰਘ, ਗੋਲਡਨ ਆਫ਼ਸੈੱਟ ਪ੍ਰੈਸ ਦੇ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਰਾਮ ਸਿੰਘ ਭਿੰਡਰ ਹਾਜ਼ਰ ਸਨ।
ਬਾਬਾ ਕਸ਼ਮੀਰ ਸਿੰਘ ਕਾਰ-ਸੇਵਾ ਭੂਰੀ ਵਾਲਿਆਂ ਨੇ ਕਿਹਾ ਕਿ ਇਹ ਕਾਰਜ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਸਥਾਨ ਦੀ ਪਾਰਕਿੰਗ ਲਈ ਦੋ ਮੰਜ਼ਿਲਾਂ ਬੇਸਮੈਂਟ ਦੇ ਉੱਪਰ ਦੋ ਮੰਜ਼ਿਲਾ ਲੰਗਰ ਹਾਲ ਦੀ ਸ਼ਾਨਦਾਰ ਇਮਾਰਤ ਤਿਆਰ ਕੀਤੀ ਜਾਵੇਗੀ।ਜਿਸ ਲਈ ਨਾਲ ਲੱਗਦੀਆਂ ਪ੍ਰਾਈਵੇਟ ਇਮਾਰਤਾਂ ਖਰੀਦ ਲਈਆਂ ਗਈਆਂ ਹਨ ।
ਇਸ ਮੌਕੇ ਬਾਬਾ ਗੁਰਨਾਮ ਸਿੰਘ, ਅਮਰਜੀਤ ਸਿੰਘ ਸ਼ਬਦ ਚੌਂਕੀ ਵਾਲੇ, ਸੁਖਰਾਜ ਸਿੰਘ ਸੰਧੂ ਲੀਗਲ ਐਡਵਾਈਜ਼ਰ, ਜਗਜੀਤ ਸਿੰਘ ਖਾਲਸਾ, ਕੁਲਦੀਪ ਸਿੰਘ, ਸੁਖਦੇਵ ਸਿੰਘ ਕੰਬੋ, ਭਾਈ ਅਮਰੀਕ ਸਿੰਘ, ਬਲਦੇਵ ਸਿੰਘ ਧੁੰਨ, ਅਵਤਾਰ ਸਿੰਘ ਇੰਚਾਰਜ ਲੰਗਰ, ਯੁਵਰਾਜ ਸਿੰਘ ਨਿੱਜੀ ਸਹਾਇਕ, ਸੁਖਦੇਵ ਸਿੰਘ ਹੇਰ, ਬਾਬਾ ਜੁਗਰਾਜ ਸਿੰਘ, ਬਾਬਾ ਹੀਰਾ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਫਤਹਿ ਸਿੰਘ, ਬਾਬਾ ਸ਼ੰਗਾਰਾ ਸਿੰਘ, ਬਾਬਾ ਜਸਬੀਰ ਸਿੰਘ (ਪਟਵਾਰੀ), ਦਿਲਜੀਤ ਸਿੰਘ ਬਿਜਲੀ ਮਿਸਤਰੀ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media