ਲੌਂਗੋਵਾਲ, 14 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਨਵੇਂ ਸਾਲ ਦੀ ਆਮਦ ਤੋਂ ਬਾਅਦ ਸਾਲ ਦਾ ਪਹਿਲਾ ਤਿਉਹਾਰ ਲੋਹੜੀ ਲਗਪਗ ਪੂਰੇ ਦੇਸ਼ ‘ਚ
ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਵੀ ਲੋਹੜੀ ਦੇ ਤਿਉਹਾਰ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ।ਸਕੂਲ ਦੇ ਵਿਦਿਆਰਥੀ ਸੁੰਦਰ ਅਤੇ ਸਭਿਆਚਾਰਕ ਪੰਜਾਬੀ ਪਹਿਰਾਵੇ ਵਿੱਚ ਸੱਜ ਧੱਜ ਕੇ ਸਕੂਲ ਪਹੁੰਚੇ।ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਦੀ ਪਵਿੱਤਰ ਧੂਣੀ ਬਾਲਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਕੀਤੀ।ਇਸ ਤੋ ਬਾਅਦ ਦੂਸਰੀ ਜਮਾਤ ਦੇ ਵਿਦਿਆਰਥੀ ਵਿਵੇਕ ਸਿੰਗਲਾ ਨੇ ਲੋਹੜੀ ਦੇ ਤਿਊਹਾਰ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤਾ।ਮਿਊਜ਼ਿਕ ਅਧਿਆਪਕ ਨਰੈਣ ਸਿੰਘ ਦੀ ਦੇਖ-ਰੇਖ ਹੇਠ ਛੇਵੀਂ ਤੋ ਅੱਠਵੀਂ ਜਮਾਤ ਦੇ ਵਿਦਿਆਰਥੀਆ ਦੁਆਰਾ ਸ਼ਬਦ ਗਾਇਨ ਕੀਤਾ ਗਿਆ।ਸਕੂਲ ਦੀਆ ਪਹਿਲੀ ਤੋਂ ਪੰਜਵੀ ਜਮਾਤ ਦੀਆਂ ਵਿਦਿਆਰਥਣਾ ਨੇ ਗਿੱਧਾ ਪੇਸ਼ ਕੀਤਾ ਅਤੇ ਵਿਦਿਆਰਥੀਆ ਨੇ ਭੰਗੜਾ ਜੋ ਕਿ ਸਭ ਦੀ ਖਿੱਚ ਦਾ ਕੇਂਦਰ ਰਿਹਾ।ਸਕੂਲ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਲੋਹੜੀ ਅਤੇ ਮਾਘੀ ਦੇ ਪਾਵਨ ਤਿਉਹਾਰ ਦੀ ਜਾਣਕਾਰੀ ਪ੍ਰਦਾਨ ਕੀਤੀ।ਉਹਨ੍ਹਾ ਨੇ ਦੱਸਿਆ ਕਿ ਜਿੱਥੇ ਲੋਹੜੀ ਚਾਵਾਂ ਦਾ ਤਿਉਹਾਰ ਹੈ, ਉਥੇ ਮਾਘੀ ਮੁਕਤਸਰ ਦੇ ਚਾਲੀ ਮੁਕਤਿਆਂ ਦੀ ਯਾਦ ‘ਚ ਮਨਾਇਆ ਜਾਣ ਵਾਲਾ ਪਵਿੱਤਰ ਤਿਉਹਾਰ ਹੈ।ਉਹਨਾਂ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਵਧਾਈ ਦਿੱਤੀ।
ਇਸ ਮੌਕੇ ਸਟੇਜ ਦੀ ਪ੍ਰਧਾਨਗੀ ਅਧਿਆਪਕ ਬਿੰਦਿਆ ਮਦਾਨ ਦੁਆਰਾ ਨਿਭਾਈ ਗਈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media