ਸਮਰਾਲਾ, 14 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਬੌਂਦਲੀ ਦੇ ਪੰਚ ਪ੍ਰੀਤਮ ਸਿੰਘ ਘੋਲਾ ਅਤੇ ਉਘੇ ਸਮਾਜਸੇਵੀ ਤੇ ਪੱਤਰਕਾਰ ਦਰਸ਼ਨ ਸਿੰਘ ਬੌਂਦਲੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਭਰਜਾਈ ਛਿੰਦਰ ਕੌਰ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਬੀਤੇ ਦਿਨੀਂ ਬੌਂਦਲੀ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਪਰਿਵਾਰ ਅਨੁਸਾਰ ਛਿੰਦਰ ਕੌਰ ਨਮਿਤ ਸਹਿਜ ਪਾਠ ਦੇ ਭੋਗ 15 ਜਨਵਰੀ ਦਿਨ ਬੁੱਧਵਾਰ ਨੂੰ ਪਿੰਡ ਬੌਂਦਲੀ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12.00 ਵਜੇ ਤੋਂ 2.00 ਵਜੇ ਪੈਣਗੇ।ਇਸ ਸਮੇਂ ਇਲਾਕੇ ਦੀਆਂ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਪੁੱਜਣਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …