Thursday, July 3, 2025
Breaking News

40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਨਿਹੰਗ ਸਿੰਘਾਂ ਵਲੋਂ ਮਹੱਲਾ ਅੱਜ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਮੁਕਤਸਰ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ Baba Balbir Sਬੁੱਢਾ ਦਲ ਪੰਜਵਾਂ ਤਖ਼ਤ ਚੱਲਦਾ ਵਹੀਰ ਚੱਕਰਵਰਤੀ ਵਲੋਂ ਚਲੀ ਆਉਂਦੀ ਖਾਲਸਾਈ ਰਵਾਇਤ ਅਨੁਸਾਰ 15 ਜਨਵਰੀ ਨੂੰ ਸਮੂਹ ਨਿਹੰਗ ਸਿੰਘਾਂ ਦਲਾਂ ਦੇ ਸਹਿਯੋਗ ਨਾਲ ਪੁਰਾਤਨ ਖਾਲਸਾਈ ਪਰੰਪਰਾ ਅਨੁਸਾਰ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਖਾਲਸਾਈ ਸਿੱਖੀ ਜਾਹੋ ਜਲਾਲ ਨਾਲ ਨਿਹੰਗ ਸਿੰਘਾਂ ਵਲੋਂ ਮਹੱਲਾ ਕੱਢਿਆ ਜਾਵੇਗਾ।
ਬੁੱਢਾ ਦਲ ਦੇ ਸਕੱਤਰ ਸਿੰਘ ਬੇਦੀ ਨੇ ਦੱਸਿਆ ਹੈ ਕਿ ਪੁਰਾਤਨ ਸਮਿਆਂ ਤੋਂ ਖਾਲਸਾ ਪੰਥ ਵਲੋਂ ਮਹੱਲਾ ਕੱਢਣ ਦੀ ਰਵਾਇਤ ਚਲੀ ਆ ਰਹੀ ਹੈ।ਨਿਹੰਗ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸਰਬਲੋਹ ਗ੍ਰੰਥ ਦੇ ਅਖੰਡਪਾਠਾਂ ਦੇ ਭੋਗ ਉਪਰੰਤ ਮਹੱਲਾ ਕੱਢਦੇ ਹਨ।ਇਹ ਮਹੱਲਾ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਜੋ ਬੁੱਢਾ ਦਲ ਦੇ ਪੰਜਵੇਂ ਜਥੇਦਾਰ ਹੋਏ ਹਨ, ਦੇ ਅਸਥਾਨ ਬੁੱਢਾ ਦਲ ਦੀ ਛਾਉਣੀ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਦਸਮ ਪਾਤਸ਼ਾਹ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ, ਨਗਾਰਿਆਂ ਦੀ ਛੱਤਰ ਛਾਇਆ ਅਤੇ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਆਰੰਭ ਹੋਵੇਗਾ।ਜਿਸ ਵਿੱਚ ਨਿਹੰਗ ਸਿੰਘ ਆਪਣੇ ਘੋੜਿਆਂ ਨੂੰ ਸ਼ਿੰਗਾਰ ਕੇ ਰਵਾਇਤੀ ਸ਼ਸ਼ਤਰਾਂ ਨਾਲ ਸਵਾਰੀ ਕਰਨਗੇ।ਗੁਰਦੁਆਰਾ ਟਿੱਬੀ ਸਾਹਿਬ ਦੇ ਨਜ਼ਦੀਕ ਮੈਦਾਨ ਵਿੱਚ ਮਹੱਲਾ ਖੇਡਿਆ ਜਾਵੇਗਾ ਜਿਥੇ ਨਿਹੰਗ ਸਿੰਘ ਘੋੜਿਆਂ ਦੀਆਂ ਦੌੜਾਂ ਤੇ ਗਤਕੇ ਦੇ ਜੌਹਰ ਵਿਖਾਉਣਗੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply