ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲਦੇ ਵਿੱਦਿਅਕ ਅਦਾਰਿਆਂ ’ਚ ਲੋਹੜੀ ਦਾ ਤਿਉਹਾਰ ਬੜੇ ਹੀ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ’ਚ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਮਨਪ੍ਰੀਤ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪਿ੍ਰੰਸੀਪਲ ਨਾਨਕ ਸਿੰਘ ਨੇ ਲੋਹੜੀ ਤਿਉਹਾਰ ਦੀ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਮਹੱਤਤਾ ਅਤੇ ਖੁਸ਼ੀ ਨੂੰ ਵਿਦਿਆਰਥੀਆਂ ਨਾਲ ਸਾਂਝਿਆਂ ਕੀਤਾ।
ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਅਤੇ ਪ੍ਰਿੰਸੀਪਲ ਨਾਨਕ ਸਿੰਘ ਨੇ ਕਿਹਾ ਕਿ ਵਰਤਮਾਨ ਸਮੇਂ ’ਚ ਲੋਕਾਂ ਨੇ ਤਿਉਹਾਰਾਂ ਨੂੰ ਨਵਾਂ ਰੂਪ ਦੇ ਦਿੱਤਾ ਹੈ।ਇਸ ਲਈ ਜਰੂਰਤ ਹੈ ਕਿ ਇਸ ਦੇ ਪੁਰਾਤਨ ਸਰੂਪ ਨੂੰ ਕਾਇਮ ਰੱਖਣ ਲਈ ਵਿੱਦਿਅਕ ਸੰਸਥਾਵਾਂ ’ਚ ਅਜਿਹੇ ਤਿਉਹਾਰ ਮਨਾਏ ਜਾਣ ਅਤੇ ਨਵੀਂ ਪੀੜ੍ਹੀ ਇਨ੍ਹਾਂ ਤਿਉਹਾਰਾਂ ਦੀ ਮਹੱਤਤਾ ਬਾਰੇ ਜਾਣੂ ਹੋਵੇ ਅਤੇ ਇਨ੍ਹਾਂ ਨੂੰ ਧੁਮ-ਧਾਮ ਨਾਲ ਮਨਾਏ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਤਿਉਹਾਰ ਪਿਛੇ ਸਮਾਜ ਤੇ ਸੱਭਿਆਚਾਰ ਨਾਲ ਸਬੰਧਿਤ ਕੋਈ ਨਾ ਕੋਈ ਤੱਥ ਜੁੜਿਆ ਹੋਇਆ ਹੈ ਜਿਵੇਂ ਕਿ ਪੰਜਾਬ ’ਚ ਲੋਹੜੀ ਦੇ ਮੌਕੇ ਜ਼ਿਆਦਾਤਰ ਕਿਸਾਨਾਂ ਕੋਲ ਸਮਾਂ ਹੁੰਦਾ ਸੀ।ਜਿਸ ’ਚ ਉਹ ਇਕ ਤਾਂ ਠੰਢ ਤੋਂ ਬਚਣ ਲਈ ਅੱਗ ਦਾ ਭੁੱਗਾ ਬਾਲਦੇ ਸਨ ਅਤੇ ਮੂੰਗਫ਼ਲੀ ਰਿਊੜੀਆਂ ਵਰਗੀਆਂ ਚੀਜਾਂ ਦੀ ਵਰਤੋਂ ਕਰਦੇ ਸਨ।ਨਾਲ-ਨਾਲ ਮਰਦ ਪ੍ਰਧਾਨ ਸਮਾਜ ’ਚ ਕਿਸੇ ਦੇ ਘਰ ਲੜਕੇ ਦਾ ਜਨਮ ਹੋਣ ਜਾਂ ਵਿਆਹ ਦੀ ਖੁਸ਼ੀ ’ਚ ਵੀ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਸਮੇਂ ਦੇ ਬਦਲਣ ਨਾਲ ਅਜਕੱਲ੍ਹ ਧੀਆਂ ਦੀ ਲੋਹੜੀ ਵੀ ਮਨਾਈ ਜਾ ਰਹੀ ਹੈ, ਜੋ ਕਿ ਸਮਾਜ ਦੀ ਬਦਲਦੀ ਸੋਚ ਨੂੰ ਦਰਸਾਉਂਦੀ ਹੈ। ਉਕਤ ਵਿੱਦਿਅਕ ਸੰਸਥਾਵਾਂ ਦੇ ਸਮੂਹ ਸਟਾਫ਼ ਵੱਲੋਂ ਲੋਹੜੀ ਨਾਲ ਸਬੰਧਿਤ ਵਿਚਾਰ, ਲੋਕ ਗੀਤ ਅਤੇ ਟੱਪੇ ਸੁਣਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ ਗਿਆ।ਦਿਆਰਥੀਆਂ ਵਲੋਂ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।ਇਸ ਮੌਕੇ ਉਪਰੋਕਤ ਅਦਾਰਿਆਂ ਦੇ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …