Saturday, March 7, 2026

ਧੀਆਂ ਹਰ ਪਾਸੇ ਰੌਸ਼ਨੀ ਬਖੇਰਦੀਆਂ ਹਨ – ਡਾ. ਜਸਮੀਤ ਬਾਵਾ

ਸਿਵਲ ਹਸਪਤਾਲ ਵਿਖੇ ਮਨਾਈ ਧੀਆਂ ਦੀ ਲੋਹੜੀ

PPNJ1401202011ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਲੜਕੀਆਂ ਸਮਾਜ ਲਈ ਇੱਕ ਵਰਦਾਨ ਹਨ ਜੋ ਕਿ ਹਰ ਪਾਸੇ ਰੋਸ਼ਣੀ ਬਿਖੇਰਦੀਆਂ ਹਨ, ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਸਿਵਲ ਹਸਪਤਾਲ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ ਪ੍ਰੋਗਰਾਮ ਦੌਰਾਨ ਕਹੇ।ਉਨ੍ਹਾਂ ਕਿਹਾ ਕਿ ਧੀਆਂ ਬਿਨ੍ਹਾਂ ਇਸ ਸ੍ਰਿਸ਼ਟੀ ਦੀ ਕਲਪਨਾ ਨਹੀਂ ਕੀਤੀ ਜਾਂ ਸਕਦੀ ਅਤੇ ਇਨ੍ਹਾਂ ਬਿਨ੍ਹਾਂ ਪੀੜੀਆਂ ਅੱਗੇ ਨਹੀਂ ਵਧ ਸਕਦੀਆਂ।ਇਸ ਸਮੇਂ 13 ਨਵਜੰਮੀਆਂ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਨੇ ਕਿਹਾ ਕਿ ਧੀਆਂ ਨਾਲ ਭੇਦਭਾਵ ਕਰਨ ਵਾਲਿਆਂ ਦੀ ਮਾਨਸਿਕਤਾਂ ਨੂੰ ਬਦਲਣਾ ਅੱਜ ਸਮੇਂ ਦੀ ਜਰੂਰਤ ਹੈ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜ਼ਿਲ੍ਹਾਂ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਡਾ. ਸੰਦੀਪ ਧਵਨ, ਡਾ. ਸੁਖਵਿੰਦਰ ਕੌਰ, ਡਾ. ਰਵਜੀਤ, ਡਾ. ਸੰਦੀਪ ਭੋਲਾ, ਡਾ. ਮੋਹਨਪ੍ਰੀਤ, ਡਾ. ਮੰਨਿਦਰ ਕੌਰ ਤੋਂ ਇਲਾਵਾ ਹੋਰ ਸਟਾਫ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply