ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਸੜਕ ਸੁਰੱਖਿਆ ਹਫਤੇ ਦੇ ਪ੍ਰੋਗਰਾਮ ‘ਚ ਏ.ਡੀ.ਸੀ ਜਰਨਲ ਕਪੂਰਥਲਾ ਰਾਹੁਲ ਚਾਬਾ ਨੇ ਕਾਂਜ਼ਲੀ ਰੋਡ
ਫਿਟਨਿਸ ਜਿੰਮ ਵਲੋਂ ਵਾਹਨਾਂ ‘ਤੇ ਰਿਫਲੈਕਟਰ ਲਾਏ।ਇਸ ਸਮੇਂ ਉਨਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਜਾ ਕੇ ਟੈ੍ਰਫਿਕ ਨਿਯਮਾਂ ਸਬੰਧੀ ਜਾਗਰੁਕਤਾ ਸੈਮੀਨਾਰਾਂ ਨਾਲ ਵਧ ਰਹੀਆਂ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।ਸੜਕ ਸੁੱਰਖਿਆ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਜਿੰਦਗੀ ਅਨਮੋਲ ਹੈ, ਇਸ ਦੀ ਸੰਭਾਲ ਟੈ੍ਰਫਿਕ ਨਿਯਮਾਂ ਦੀ ਪਾਲਣਾ ਕਰਕੇ ਇਸ ਨੂੰ ਬਚਾਇਆ ਜਾ ਸਕਦਾ ਹੈ।
ਟੈ੍ਰਫਿਕ ਇੰਜਾਰਜ ਇੰਸਪੈਕਟਰ ਦੀਪਕ ਸਰਮਾਂ ਨੇ ਸੜਕ ਸੁਰੱਖਿਆ ਹਫਤੇ ਨੂੰ ਮੁੱਖ ਰੱਖਦੇ ਹੋਏ ਸਮਾਜ ਨੂੰ ਟੈ੍ਰਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਵਾਹਨ ਚਲਾਉਣ ਲੱਗਿਆਂ ਈਅਰ ਫੋਨ ਅਤੇ ਮੋਬਾਇਲ ਫੋਨ ਦੀ ਵਰਤੋਂ ਸੜਕ ਹਾਦਸਿਆਂ ਅਤੇ ਮੌਤਾਂ ਦਾ ਵੱਡਾ ਕਾਰਨ, ਤੇਜ ਰਫਤਾਰ, ਵਾਹਨ ਚਾਲਕਾਂ ਵੱਲੋਂ ਸੜਕੀ ਆਵਾਜਾਈ ਦੇ ਨਿਯਮਾਂ ਸਬੰਧੀ ਕੀਤੀ ਜਾਂਦੀ ਅਣਦੇਖੀ, ਟ੍ਰੇਨਿੰਗ ਦਾ ਨਾ ਹੋਣਾ।ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ।ਇਸ ਨਾਲ ਜਿੱਥੇ ਟ੍ਰੈਫਿਕ ਸਮੱਸਿਆ ਪੈਦਾ ਹੋਈ ਹੈ, ਨਾਲ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।ਵਾਹਨਾਂ ਦੀ ਸਹੀ ਜਾਣਕਾਰੀ ਨਾ ਹੋਣ ਕਰਕੇ ਹੀ ਦੁਰਘਟਨਾਵਾਂ ਵੱਧ ਰਹੀਆਂ ਹਨ।
ਇਸ ਮੌਕੇ ਸਬ ਇੰਸਪੈਕਟਰ ਦਰਸ਼ਨ ਸਿੰਘ,ਇੰਚਾਰਜ ਪੀ.ਸੀ.ਆਰ ਰਾਜਵਿੰਦਰ ਸਿੰਘ, ਏ.ਐਸ.ਆਈ ਦਿਲਬਾਗ ਸਿੰਘ ਟਾਂਡੀ, ਏ.ਐਸ.ਆਈ ਬਲਵਿੰਦਰ ਸਿੰਘ ਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਅੰਮ੍ਰਿਤਸਰ ‘ਚ ਜਨਗਣਨਾ-2027 ਦੇ ਫੇਜ਼- ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਜਨਗਣਨਾ-2027 ਦੇ ਫੇਜ਼- (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ …
Punjab Post Daily Online Newspaper & Print Media