Sunday, September 20, 2026

ਸਰਕਾਰੀ ਕੰਨਿਆ ਸੀ: ਸੈ: ਸਕੂਲ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਏ

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਕੂਲ ਅਤੇ ਆਲੇ-PPNJ1401202014ਦੁਆਲੇ ਨੂੰ ਹਰਿਆ-ਭਰਿਆ ਬਨਾਉਣ ਲਈ ਸਮੂਹ ਸਟਾਫ ਵਲੋਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ।ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥਣਾਂ ਨੇ ਮਿਲ ਕੇ ਸਕੂਲ ਦੇ ਬਾਹਰ ਕਈ ਤਰ੍ਹਾਂ ਦੇ ਬੂਟੇ ਲਗਾਏ।ਇਸ ਮੁਹਿੰਮ ਵਿੱਚ ਇਲਾਕਾ ਨਿਵਾਸੀਆਂ ਨੇ ਵੀ ਭਰਪੂਰ ਸਹਿਯੋਗ ਦਿੱਤਾ। ਪ੍ਰਿੰਸੀਪਲ ਡਾ: ਅਮਰਪਾਲੀ ਕੌਰ ਨੇ ਦੱਸਿਆ ਕਿ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਰੁੱਖ ਬਹੁਤ ਜਰੂਰੀ ਹਨ।ਸਾਨੂੰ ਸਾਰਿਆਂ ਨੂੰ ਆਪਣੀ ਜਿੰਦਗੀ ਵਿੱਚ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ।ਉਨ੍ਹਾਂ ਸਮੂਹ ਅਧਿਆਪਕਾਂ, ਬੱਚਿਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੀਮਤੀ ਰੁਚਿਕਾ, ਸ਼੍ਰੀਮਤੀ ਨਰਿੰਦਰ ਕੌਰ, ਮੈਡਮ ਲਵਲੀ, ਮੈਡਮ ਦਪਿੰਦਰ, ਦੀਪਕ ਕੁਮਾਰ ਅਤੇ ਸ਼ੰਕਰ ਵੀ ਹਾਜ਼ਰ ਸਨ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply