Monday, December 23, 2024

ਬੁੱਢਾ ਦਲ ਮੁੱਖੀ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ

ਹਾਥੀ, ਘੋੜੇ, ਊਠਾਂ, ਢੋਲ ਨਗਾਰਿਆਂ ਤੇ ਨਰਸਿੰਿਙੰਆਂ ਨੇ ਲੋਕਾਂ ਦਾ ਧਿਆਨ ਖਿੱਚਿਆ
IMG-20200115-WA0012ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਪੰਜਾਬ ਪੋਸਟਬ ਬਿਊਰੋ) – ਸ੍ਰੀ ਮੁਕਤਸਰ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਗਾਰਿਆਂ ਦੀ ਛਤਰ ਛਾਇਆ ਹੇਠ ਗੁ. ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁ. ਤੰਬੂ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਦੇ ਮਨੁੱਖੀ ਅਧਿਕਾਰਾਂ ਦੇ ਸਭ ਤੋਂ ਵੱਡੇ ਤੇ ਮਹਾਨ ਰਾਖੇ, ਧਰਮ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੂਰਬ ਦੀ ਚੌਥੀ ਸ਼ਤਾਬਦੀ ਅਪ੍ਰੈਲ 2021 ‘ਚ ਆ ਰਹੀ ਹੈ।ਨਿਹੰਗ ਸਿੰਘ ਦਲ ਵੀ ਵੱਧ ਚੜ ਕੇ ਇਸ ਸ਼ਤਾਬਦੀ ਨੂੰ ਮਨਾਉਣ ਵਿਚ ਆਪਣਾ ਯੋਗਦਾਨ ਪਾਉਣਗੇ।
ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਨਿਹੰਗ ਸਿੰਘ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਗੁ. ਟਿੱਬੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਖੁੱਲੇ੍ਹ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ।ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।
ਇਸ ਸਮੇਂ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਜੀ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਤਰਨਾ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਢੂੰਡਾ ਸਿੰਘ ਮਿਸਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਦਲਜੀਤ ਸਿੰਘ ਦੁੱਲਾ ਬਠਿੰਡਾ, ਬਾਬਾ ਮਹਿਤਾਬ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਗੁਰਦੇਵ ਸਿੰਘ ਤਰਨਾ ਦਲ, ਬਾਬਾ ਫਤਹਿ ਸਿੰਘ ਹੁਸ਼ਿਆਰਪੁਰ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply