Saturday, March 7, 2026

ਕੁੜੀਆਂ ਕਿਸੇ ਨਾਲੋਂ ਘੱਟ ਨਹੀਂ, ਮਾਨਸਿਕਤਾ ਬਦਲਣ ਦੀ ਲੋੜ – ਬਲਬੀਰ ਸਿੰਘ ਸਿੱਧੂ

ਸਿਹਤ ਵਿਭਾਗ ਨੇ ਸਰਕਾਰੀ ਹਸਪਤਾਲਾਂ ਵਿਚ ਮਨਾਈ `ਧੀਆਂ ਦੀ ਲੋਹੜੀ`

ਚੰਡੀਗੜ/ਮੋਹਾਲੀ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਥਾਨਕ ਜ਼ਿਲਾ ਹਸਪਤਾਲ ਵਿਚ ਸੂਬਾ ਪੱਧਰੀ `ਧੀਆਂ Balbir Sidhuਦੀ ਲੋਹੜੀ` ਸਮਾਗਮ ਕਰਵਾਇਆ ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਮਾਘੀ ਅਤੇ ਲੋਹੜੀ ਦੀ ਵਧਾਈ ਦਿੱਤੀ।
ਸਮਾਗਮ ਵਿੱਚ ਨਵਜਨਮੀਆਂ ਬੱਚੀਆਂ ਨਾਲ ਪੁੱਜੀਆਂ ਮਾਵਾਂ ਅਤੇ ਹੋਰ ਲੋਕਾਂ ਨੂੰ ਸੰਬੋਧਤ ਕਰਦਿਆਂ ਸਿੱਧੂ ਨੇ ਲੜਕੀਆਂ ਨੂੰ ਬਣਦਾ ਸਤਿਕਾਰ ਦੇਣ `ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਉਹ ਪੰਜਾਬੀਆਂ ਨੂੰ ਇਸ ਗੱਲੋਂ ਵਧਾਈ ਦੇਣਾ ਚਾਹੁੰਦੇ ਹਨ ਕਿ ਵਿਆਪਕ ਜਾਗਰੂਕਤਾ ਸਦਕਾ ਲੋਕਾਂ ਦੀ ਮਾਨਸਿਕਤਾ ਵਿਚ ਸਹਿਜੇ-ਸਹਿਜੇ ਹਾਂ-ਪੱਖੀ ਬਦਲਾਅ ਆ ਰਿਹਾ ਹੈ ਅਤੇ ਸੂਬੇ ਵਿਚ ਭਰੂਣ ਹੱਤਿਆ ਦਾ ਮਾੜਾ ਰੁਝਾਨ ਪਹਿਲਾਂ ਮੁਕਾਬਲੇ ਕਾਫ਼ੀ ਘਟ ਗਿਆ ਹੈ।ਜਿਸ ਕਰ ਕੇ ਆਉਣ ਵਾਲੇ ਸਮੇਂ ‘ਚ ਸੂਬੇ ਵਿਚ ਕੁੜੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਹੋ ਜਾਵੇਗੀੈ।
ਸਿਹਤ ਮੰਤਰੀ ਨੇ ਕਿਹਾ ਕਿ ਜੇ ਅੱਜ ਅਸੀਂ ਕੁੜੀਆਂ ਦੀ ਲੋਹੜੀ ਮਨਾਉਂਦੇ ਹਾਂ ਤਾਂ ਭਵਿੱਖ ‘ਚ ਮੁੰਡਿਆਂ ਦੀ ਲੋਹੜੀ ਮਨਾਉਣ ਦੀ ਆਸ ਰੱਖੀ ਜਾ ਸਕਦੀ ਹੈ।ਜੇ ਕੁੜੀਆਂ ਨੂੰ ਕੁੱਖ ਵਿਚ ਹੀ ਕਤਲ ਕਰਦੇ ਰਹਾਂਗੇ ਤਾਂ ਮੁੰਡਿਆਂ ਦੇ ਵਿਆਹ ਕਿਸ ਨਾਲ ਕਰਾਂਗੇ।
ਇਸ ਤੋਂ ਪਹਿਲਾਂ, ਸਿੱਧੂ ਨੇ ਹਸਪਤਾਲ ਦੇ ਜੱਚਾ-ਬੱਚਾ ਵਾਰਡਾਂ ਵਿਚ ਜਾ ਕੇ ਨਵ-ਜਨਮੀਆਂ ਬੱਚੀਆਂ ਅਤੇ ਉਨਾਂ ਦੀਆਂ ਮਾਵਾਂ ਨੂੰ ਗਰਮ ਕਪੜਿਆਂ ਅਤੇ ਕੰਬਲਾਂ ਦੇ ਤੋਹਫ਼ੇ ਦੇ ਕੇ ਲੋਹੜੀ ਦੀ ਵਧਾਈ ਦਿੱਤੀ।ਕੁੱਲ 51 ਕੁੜੀਆਂ ਅਤੇ 16 ਮੁੰਡਿਆਂ ਨੂੰ ਤੋਹਫ਼ੇ ਦਿਤੇ ਗਏ।ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਮਨਵੇਸ਼ ਸਿੰਘ ਸਿੱਧੂ ਸਿਹਤ ਮੰਤਰੀ ਦੇ ਓ.ਐਸ.ਡੀ ਬਲਵਿੰਦਰ ਸਿੰਘ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਅਵਨੀਤ ਕੌਰ, ਡਾਇਰੈਕਟਰ (ਪਰਿਵਾਰ ਭਲਾਈ) ਡਾ. ਰੀਟਾ ਭਾਰਦਵਾਜ, ਸਿਵਲ ਸਰਜਨ ਮੋਹਾਲੀ ਡਾ. ਮਨਜੀਤ ਸਿੰਘ, ਡਾ. ਨਿਧੀ, ਐਸ.ਐਮ.ਓ ਡਾ. ਅਰੀਤ ਕੌਰ ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply