ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਤੇ ਇਟਲੀ ਉਪਰੰਤ ਫਰਾਂਸ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੀ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਜਥਾ ਯੂ.ਕੇ ਪ੍ਰਤੀ ਫਰਾਂਸ ਦੇ ਗੁਰੂ ਘਰਾਂ ‘ਚ ਵੀ ਪ੍ਰਚਾਰ ਕਰਨ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।ਸਥਾਨਕ ਅਕਾਲੀ ਆਗੂ ਪ੍ਰੋ: ਸਰਚਾਂਦ ਸਿੰਘ ਨੇ ਪੱਤਰਕਾਰਾਂ ਨਾਲ ਉਕਤ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਬਾਈਕਾਟ ਦਾ ਫ਼ੈਸਲਾ ਗੁਰਦੁਆਰਾ ਸਿੰਘ ਸਭਾ ਬੌਬੀਨੀ ਫਰਾਂਸ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੀ ਇਕੱਤਰਤਾ ਦੌਰਾਨ ਲਿਆ ਗਿਆ।ਇਸ ਸਮੇਂ ਪਾਸ ਕੀਤੇ ਗਏ ਮਤੇ ਅਨੁਸਾਰ ਉਕਤ ਦੋਹਾਂ ਪ੍ਰਚਾਰਕਾਂ ‘ਤੇ ਉਦੋਂ ਤਕ ਰੋਕ ਰਹੇਗੀ, ਜਦ ਤੱਕ ਇਹ ਦੋਵੇਂ ਆਪਣੇ ਵਿਵਾਦਿਤ ਕਥਨਾਂ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਅਤੇ ਦੋਸ਼ ਮੁਕਤ ਨਹੀਂ ਹੋ ਜਾਂਦੇ।ਸਰਚਾਂਦ ਸਿੰਘ ਨੇ ਕਿਹਾ ਕਿ ਮੀਟਿੰਗ ਵਿੱਚ ਗੁਰਦੁਆਰਾ ਬੌਬੀਨੀ ਤੋਂ ਇਲਾਵਾ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ, ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ, ਗੁਰਦੁਆਰਾ ਸਚਖੰਡ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਗਤ ਰਵੀਦਾਸ ਜੀ ਟੈਂਪਲ ਦੇ ਪ੍ਰਬੰਧਕੀ ਮੈਂਬਰਾਂ ਸੁਖਦੇਵ ਸਿੰਘ, ਰਘਬੀਰ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਸ਼ਮਸ਼ੇਰ ਸਿੰਘ ਲਾ ਬੁਰਜੇ, ਕਰਨੈਲ ਸਿੰਘ ਲਾ ਕੋਰਨਿਵ, ਗੁਰਮੀਤ ਸਿੰਘ ਬੋਂਦੀ ਗੁਰੂ ਘਰ, ਮੰਗਤ ਸਿੰਘ ਬੋਂਦੀ ਗੁਰੂ ਘਰ ਅਤੇ ਬਲਬੀਰ ਸਿੰਘ ਬੋਂਦੀ ਗੁਰੂ ਘਰ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …