Sunday, June 14, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਸੈਮੀਨਾਰ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਗੁਰੂ PPN1501202011ਨਾਨਕ ਦੇਵ ਯੂਨੀਵਰਸਿਟੀ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ‘ਦ ਪ੍ਰੋਫੈਕਟਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸਿਜ਼ ਐਕਟ 2012’ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।ਪ੍ਰਿੰਆਂਜਲੀ ਸ਼ਰਮਾ ਐਡਵੋਕੇਟ ਵਲੋਂ ਬੱਚਿਆਂ ਨੂੰ ਐਕਟ ਤਹਿਤ ਬਣੇ ਕਾਨੂੰਨ ਤੇ ਬੱਚਿਆਂ ਨਾਲ ਵਧ ਰਹੇ ਯੌਨ ਸ਼ੋਸਨ ਨੂੰ ਰੋਕਣ ਬਾਰੇ ਦੱਸਿਆ ਗਿਆ।ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਟੋਲ ਫ੍ਰੀ ਨੰ 1968 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਕਾਲਜ ਪਿ੍ਰੰਸੀਪਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …

Leave a Reply