Monday, August 4, 2025
Breaking News

ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਵਿਖੇ ਰਾਜ ਪੱਧਰੀ ਕੂਕਾ ਸ਼ਹੀਦੀ ਸਮਾਗਮ 17 ਜਨਵਰੀ ਨੂੰ – ਏ.ਡੀ.ਸੀ

ਜ਼ਿਲ੍ਹਾ ਸੰਗਰੂਰ `ਚ 17 ਜਨਵਰੀ ਨੂੰ ਛੁੱਟੀ ਘੋਸ਼ਿਤ

ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਗਰੇਜ਼ਾਂ ਵਿਰੁੱਧ ਅਜ਼ਾਦੀ ਸੰਘਰਸ਼ ‘ਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ PPNJ1601202002ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ 17 ਜਨਵਰੀ ਨੂੰ ਮਲੇਰਕੋਟਲਾ ਵਿਖੇ ਸਥਿਤ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕੀਤਾ ਜਾ ਰਿਹਾ ਹੈ।ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਲੜੇ ਗਏ ਯੁੱਧ ਅਤੇ ਵਿਸ਼ਵ ਇਤਿਹਾਸ ਵਿਚ ਲਾਸਾਨੀ ਕੁਰਬਾਨੀ ਦੀ ਮਿਸਾਲ ਪੈਦਾ ਕਰਨ ਵਾਲੇ 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਪਹੁੰਚ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਸ਼ਹੀਦੀ ਸਮਾਗਮ ਦੇ ਮੱਦੇਨਜ਼ਰ 17 ਜਨਵਰੀ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡੀ.ਐਸ.ਪੀ ਮਲੇਰਕੋਟਲਾ ਸੁਮਿਤ ਸੂਦ ਨੇ ਦੱਸਿਆ ਕਿ ਸਮਾਗਮ ਲਈ ਸੁਰੱਖਿਆ ਦੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।ਇਸ ਮੌਕੇ ਐਸ.ਡੀ.ਐਮ ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ ਪ੍ਰਧਾਨ ਵਿਸ਼ਵ ਨਾਮਧਾਰੀ ਸੰਗਤ ਸੁਰਿੰਦਰ ਸਿੰਘ ਨਾਮਧਾਰੀ, ਗੁਰਸੇਵਕ ਸਿੰਘ ਨਾਮਧਾਰੀ, ਤਹਿਸੀਲਦਾਰ ਬਾਦਲ ਦੀਨ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply