Monday, August 24, 2026

31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਸਮਾਗਮ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮਿ੍ਰਤਸਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਉਪ ਕਮਿਸ਼ਨਰ ਪੁਲਿਸ PPNJ1601202006ਟਰੈਫਿਕ ਅੰਮਿ੍ਰਤਸਰ ਸ਼੍ਰੀਮਤੀ ਜਸਵੰਤ ਕੋਰ ਰਿਆੜ ਪੀ.ਪੀ.ਐਸ ਅਤੇ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਗੁਰਮੀਤ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ ਕੰਵਲਜੀਤ ਸਿੰਘ, ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅਤੇ ਐਚ.ਸੀ ਸਲਵੰਤ ਸਿੰਘ ਵਲੋ 31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਟਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਲੇਖ ਲੇਖਣ ਮੁਕਾਬਲਾ ਕਰਵਾਇਆ ਗਿਆ।ਜਿਸ ਵਿਚ ਕਰੀਬ 23 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸ਼੍ਰੀਮਤੀ ਜਸਵੰਤ ਕੋਰ ਏ.ਡੀ.ਸੀ.ਪੀ ਟਰੈਫਿਕ ਨੇ ਮੁਕਾਬਲੇ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਇਕ ਸੈਮੀਨਾਰ ਵੀ ਹੋਇਆ।ਜਿਸ ਵਿਚ ਕਰੀਬ 500/600 ਵਿਦਿਆਰਥੀਆਂ ਨੇ ਹਿੱਸਾ ਲਿਆ।ਕੁੱਝ ਵਿਦਿਆਰਥੀਆਂ ਦੇ ਮਾਪੇ ਵੀ ਸੈਮੀਨਾਰ ਵਿੱਚ ਸ਼ਾਮਲ ਹੋਏ ਸਨ।ਏ.ਡੀ.ਸੀ.ਪੀ ਟਰੈਫਿਕ ਨੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।ਟਰੈਫਿਕ ਪੁਲਿਸ ਵਿਭਾਗ ਵਲੋਂ ਸੈਮੀਨਾਰ ‘ਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply