ਚੰਡੀਗੜ੍ਹ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ `ਤੇ ਵਿੱਤ ਵਿਭਾਗ ਨੇ ਪੰਜਾਬ ਰਾਜ
ਬਿਜਲੀ ਨਿਗਮ ਲਿਮ. (ਪੀ.ਐਸ.ਪੀ.ਸੀ.ਐਲ) ਨੂੰ ਬਿਜਲੀ ਸਬਸਿਡੀ ਦੇ ਨਾਲ-ਨਾਲ ਦਸੰਬਰ 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਵੰਡਣ ਲਈ 370 ਕਰੋੜ ਰੁਪਏ ਜਾਰੀ ਕੀਤੇ ਹਨ।
ਅੱਜ ਇਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ 370 ਕਰੋੜ ਵਿਚੋਂ 200 ਕਰੋੜ ਰੁਪਏ ਪੀ.ਐਸ.ਪੀ.ਸੀ.ਐਲ ਨੂੰ ਖੇਤੀਬਾੜੀ ਲਈ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਬਦਲੇ, ਜਦਕਿ 170 ਕਰੋੜ ਦਸੰਬਰ 2019 ਲਈ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਅਦਾਇਗੀ ਕਰਨ ਲਈ ਜਾਰੀ ਕੀਤੇ ਗਏ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬਜ਼ੁਰਗਾਂ, ਦਿਵਿਆਂਗ, ਬੇਸਹਾਰਿਆਂ ਤੇ ਵਿਧਵਾਵਾਂ, ਆਸ਼ਰਿਤ ਬੱਚਿਆਂ ਸਮੇਤ ਲਾਭਪਾਤਰੀਆਂ ਦੇ ਖਾਤਿਆਂ ਵਿਚ ਪੈਨਸ਼ਨ ਸਿੱਧੇ ਤੌਰ `ਤੇ ਭੇਜੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਫੰਡਾਂ ਦਾ ਉਦੇਸ਼ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਸਾਰੇ ਪ੍ਰਮੁੱਖ ਸੈਕਟਰਾਂ ਵਿੱਚ ਵਿਕਾਸ ਦੀ ਗਤੀ ਨੂੰ ਕਾਇਮ ਰੱਖਣਾ ਹੈ।
ਮੁੱਖ ਮੰਤਰੀ ਨੇ ਆਪਣੇ ਪਹਿਲੇ ਆਦੇਸ਼ਾਂ ਨੂੰ ਦੁਹਰਾਉਂਦਿਆਂ ਸਮੂਹ ਵਿਭਾਗਾਂ ਨੂੰ ਵਾਧੂ ਖਰਚੇ ਘਟਾ ਕੇ ਆਪਣੇ ਢੁੱਕਵੇਂ ਵਿੱਤੀ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਸੂਬੇ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media