ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੰਧੂ) – ਕੌਮੀ ਕ੍ਰਿਕੇਟ ਕੋਚ ਰਜਿੰਦਰ ਕੁਮਾਰ ਨੂੰ ਖੇਡ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਬਦਲੇ ਨਾਮਵਰ ਕਰਮ ਸਿੰਘ ਮੈਮੋਰੀਅਲ ਮਲਟੀਸਪੈਸ਼ਲਿਟੀ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਮਾਨ-ਸਨਮਾਨ ਹਾਸਲ ਕਰਨ ਤੋਂ ਖੁਸ਼ ਕੌਮੀ ਕ੍ਰਿਕੇਟ ਕੋਚ ਰਜਿੰਦਰ ਕੁਮਾਰ ਨੇ ਖੇਡ ਵਿੱਚ ਦਿਲਚਸਪੀ ਰੱਖਣ ਵਾਲੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੀ ਜ਼ਿੰਦਗੀ ਵਿੱਚ ਕਈ ਸੂਬਾ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਅਤੇ ਉਨ੍ਹਾਂ ਦੇ ਰੂ-ਬ-ਰੂ ਹੋਣ ਦਾ ਮੌਕਾ ਮਿਲਿਆ ਹੈ।ਪਰ ਇੱਕ ਗੱਲ ਸਾਫ ਤੌਰ ‘ਤੇ ਉਭਰ ਕੇ ਸਾਹਮਣੇ ਆਈ ਹੈ ਕਿ ਖੇਡ ਖੇਤਰ ਦੇ ਨਾਲ ਜੁੜਨ ਲਈ ਬਚਪਨ ਤੋਂ ਹੀ ਉਪਰਾਲੇ ਹੋਣੇ ਜ਼ਰੂਰੀ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …