ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 19 ਜਨਵਰੀ 2020 ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਮੌਕੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿਚ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਸਬੰਧੀ ਡਿੳੂਟੀ ’ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜਨਵਰੀ 2020 ਤੋਂ 19 ਜਨਵਰੀ 2020 ਤੱਕ ਲਾਗੂ ਰਹਿਣਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media