Sunday, September 20, 2026

ਯੂਥ ਕਾਂਗਰਸ ਵਲੋਂ ਆਰ.ਐਸ.ਐਸ ਦੇ ਵਿਰੋਧ ‘ਚ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ

ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ. ) ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨ.ਆਰ.ਸੀ) PPNJ1601202011ਅਤੇ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐਨ.ਪੀ.ਆਰ) ਨੂੰ ਲੈ ਕੇ ਆਰ.ਐਸ.ਐਸ, ਭਾਜਪਾ ਆਦਿ ਵਲੋਂ ਸ਼ਹਿਰ ਵਿਚ ਕੀਤੇ ਰੋਡ ਮਾਰਚ ਦਾ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਵਲੋਂ ਡਟਵਾਂ ਵਿਰੋਧ ਕੀਤਾ ਗਿਆ।ਜਿਥੇ ਆਰ.ਐਸ.ਐਸ ਅਤੇ ਭਾਜਪਾ ਵਲੋਂ ਇਸ ਦੇ ਸਮਰਥਨ ਲਈ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ, ਉਥੇ ਹੀ ਦੂਜੇ ਪਾਸੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਦੀ ਅਗਵਾਈ ਹੇਠ ਯੂਥ ਕਾਂਗਰਸੀਆ ਵਲੋਂ ਸਥਾਨਕ ਸਲੱਮ ਏਰੀਆ ਵਿਖੇ ਦਲਿਤਾਂ ਨੂੰ ਇਸ ਕਾਲੇ ਕਾਨੂੰਨਾਂ ਦਾ ਖੁੱਲ੍ਹ ਕੇ ਵਿਰੋਧ ਕਰਨ ਲਈ ਲਾਮਬੰਦ ਕੀਤਾ ਗਿਆ।ਯੂਥ ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਅਤੇ ਆਰ.ਐਸ.ਐਸ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।ਸਾਜਨ ਕਾਂਗੜਾ ਨੇ ਕਿਹਾ ਕਿ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਵੰਡੀਆਂ ਪਾਉਣ ਵਾਲੇ ਕਨੂੰਨ ਨੂੰ ਲਾਗੂ ਕਰਨ ਲਈ ਤੁਗਲਕੀ ਫਰਮਾਨ ਜਾਰੀ ਕਰਕੇ ਦੇਸ਼ ਵਾਸੀਆਂ ਨੂੰ ਗਹਿਰੇ ਜਖਮ ਦਿੱਤੇ ਗਏ ਹਨ ਹੁਣ ਆਰ.ਐਸ.ਐਸ ਵਲੋਂ ਇਸ ਕਾਲੇ ਕਾਨੂੰਨਾਂ ਦੇ ਹੱਕ ਵਿਚ ਪ੍ਰਚਾਰ ਕਰਕੇ ਉਨ੍ਹਾਂ ਜਖਮਾਂ ‘ਤੇ ਲੂਣ ਛਿੜਕਿਆ ਜਾ ਰਿਹਾ ਹੈ।ਇਸ ਮੌਕੇ ਰਾਣਾ ਬਾਲੂ, ਜਗਸੀਰ ਸਿੰਘ ਕਾਂਗੜਾ, ਹੈਪੀ ਹੀਰਾ, ਹੁਸਨ, ਵਿਜੈ ਕੁਮਾਰ, ਗੁਰਪ੍ਰੀਤ ਸਿੰਘ, ਰਾਹੁਲ ਰੰਧਾਵਾ ਅਤੇ ਸਚਿਨ ਆਦਿ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply