ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਵਿਦਿਅਕ ਮਾਮਲੇ, ਪ੍ਰੋ. ਸਰਬਜੋਤ ਸਿੰਘ
ਬਹਿਲ ਨੇ ਕਿਹਾ ਹੈ ਕਿ ਭਾਰਤ ਦੀਆਂ ਵੱਖ ਵੱਖ ਭਾਸ਼ਾਵਾਂ ਵਿਚ ਓਪਨ ਆਨਲਾਈਨ ਕੋਰਸ ਵੱਧ ਤੋਂ ਵੱਧ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਸਕੇ। ਅਜਿਹੇ ਕੋਰਸਾਂ ਜ਼ਰੀਏ ਦੂਰ-ਦੁਰਾਡੇ ਵਸਦੇ ਵਿਦਿਆਰਥੀ ਵੀ ਆਪਣੀ ਮਨਪਸੰਦ ਦਾ ਕੋਰਸ ਕਰ ਸਕਣਗੇ।
ਪ੍ਰੋ. ਬਹਿਲ `ਆਨਲਾਈਨ ਸਿਖਿਆ ਵਿਧੀ `ਤੇ ਸੰਪੰਨ ਹੋਈ ਇਕ ਹਫਤੇ ਦੀ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਅਧਿਆਪਕ ਅਜਿਹੇ ਕੋਰਸ ਡਿਜ਼ਾਇਨ ਕਰਨ ਤਾਂ ਜੋ ਹਰ ਤਰ੍ਹਾਂ ਦੇ ਵਿਦਿਆਰਥੀ ਵਰਗ ਇਸ ਤੋਂ ਲਾਹੇਵੰਦ ਹੋ ਸਕਣ।ਅਜਿਹੇ ਕੋਰਸਾਂ ਜ਼ਰੀਏ ਵਿਦਿਆਰਥੀਆਂ ਨੂੰ ਸਿਖਿਆ ਦੇ ਖੇਤਰ ਵਿਚ ਹੋ ਰਹੀਆਂ ਨਵੀਆਂ ਨਵੀਆਂ ਖੋਜਾਂ ਦੀ ਜਾਣਕਾਰੀ ਵੀ ਮੁਹਈਆ ਕਰਵਾਉਣ ਵਾਸਤੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿਦਿੰਆਂ ਆਸ ਪ੍ਰਗਟਾਈ ਕਿ ਅਜਿਹੇ ਕੋਰਸਾਂ ਨਾਲ ਯੂਨੀਵਰਸਿਟੀ ਵਿਚ ਡਿਜ਼ੀਟਲ ਸਿਖਿਆ ਦੀ ਸ਼ੁਰੂ ਹੋ ਜਾਵੇਗੀ।
ਇਸ ਵਰਕਸ਼ਾਪ ਦਾ ਆਯੋਜਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ (ਪੰਡਿਤ ਮਦਨ ਮੋਹਨ ਮਾਲਵੀਆ ਨੈਸ਼ਨਲ ਮਿਸ਼ਨ ਆਨ ਟੀਚਰਜ਼ ਐਂਡ ਟੀਚਿੰਗ ਸਕੀਮ ਅਧੀਨ) ਸਕੂਲ ਆਫ ਐਜੂਕੇਸ਼ਨ ਵੱਲੋਂ ਕੀਤਾ ਗਿਆ ਹੈ।ਜਿਸ ਵਿਚ ਰਾਜ ਤੋਂ ਇਲਾਵਾ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ਤੋਂ 41 ਅਧਿਆਪਕਾਂ ਨੇ ਭਾਗ ਲਿਆ।
ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ, ਪ੍ਰੋ. ਹਰਦੀਪ ਸਿੰਘ ਨੇ ਕੋਰਸ ਦਾ ਆਯੋਜਨ ਕਰਨ `ਤੇ ਵਿਭਾਗ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਧਿਆਪਕਾਂ ਨੂੰ ਵੈਬ ਟੂਲ ਤਿਆਰ ਕਰਨ ਦੇ ਜੋ ਤਕਨੀਕਾਂ ਦੱਸੀਆਂ ਹਨ ਉਨ੍ਹਾਂ ਲਈ ਲਾਹੇਵੰਦ ਸਾਬਤ ਹੋਣਗੀਆਂ।ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਵਿਦਿਆਰਥੀਆਂ ਨੂੰ ਚੰਗੀ ਪੜ੍ਹਾਈ ਕਰਵਾਉਣ ਲਈ ਅਧਿਆਪਕ ਆਪਣੇ ਆਪ ਨੂੰ ਸਮੇਂ ਦਾ ਹਾਣ ਦਾ ਬਣਾਉਣ।
ਸਮਾਪਤੀ ਸੈਸ਼ਨ ਮੋਕੇ ਡਾ. ਅਮਿਤ ਕੌਟਸ, ਪ੍ਰੋਜੈਕਟ ਕੋਆਰਡੀਨੇਟਰ ਨੇ ਮਹਿਮਾਨਾਂ ਅਤੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਕੋਰਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਪ੍ਰਬੰਧਕੀ ਸਕੱਤਰ ਡਾ. ਦੀਪਾ ਸਿਕੰਦ ਕੌਟਸ ਨੇ ਕਿਹਾ ਕਿ ਅੱਜ ਬਹੁਤ ਸਾਰੀਆਂ ਯੂਨੀਵਰਸਿਟੀਆਂ ਆਨਲਾਈਨ ਅਧਿਆਪਨ ਦਾ ਪਲੇਟਫਾਰਮ ਇਸਤੇਮਾਲ ਕਰ ਰਹੀਆਂ ਹਨ ਜਿਨ੍ਹਾਂ ਵਿਚ ਅੰਕੜੇ ਇਕੱਠੇ ਕਰਨੇ, ਕੈਂਪਸ ਪ੍ਰੋਗਰਾਮ ਸ਼ਾਮਿਲ ਹਨ ਤਾਂ ਜੋ ਯੂਨੀਵਰਸਿਟੀ ਤਕ ਪਹੁੰਚ ਵੱਧ ਸਕੇ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media