ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਚਾਈਲਡ ਲਾਈਨ ਅੰਮ੍ਰਿਤਸਰ ਵਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ
ਸੁਲਤਾਨਵਿੰਡ ਵਿਖੇ ਲੜਕੀਆਂ ਨੂੰ ਸਵੈ ਰੱਖਿਆ ਦੀ ਟ੍ਰੇਨਿੰਗ ਸਬੰਧੀ ਇਕ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਚਾਈਲਡ ਲਾਈਨ ਦੇ ਜਿਲ੍ਹਾ ਕੁਆਰਡੀਨੇਟਰ ਸਿਸਟਰ ਅੰਜਲੀ ਗਿੱਲ੍ਹ ਵੱਲੋਂ ਲੜਕੀਆਂ ਨੂੰ ਉਨ੍ਹਾਂ ਦੀ ਬੁਨਿਆਦੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਚਾਈਲਡ ਲਾਈਨ ਵੱਲੋਂ ਹੋਰ ਮਿਲਣ ਵਾਲੀਆਂ ਸਹਾਇਤਾ ਬਾਰੇ ਵੀ ਦੱਸਿਆ।
ਸਿਸਟਰ ਗਿੱਲ੍ਹ ਨੇ ਲੜਕੀਆਂ ਨੂੰ ਕਿਹਾ ਕਿ ਆਪਣੀ ਰੱਖਿਆ ਆਪ ਕਰਨੀ ਚਾਹੀਦੀ ਹੈ ਅਤੇ ਕਿਸੇ ’ਤੇ ਨਿਰਭਰ ਨਹੀਂ ਹੋਣਾ ਚਾਹੀਦਾ।ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੜਕੀਆਂ ਲੜਕਿਆਂ ਨਾਲੋਂ ਵਧੇਰੇ ਸਿਖਿਆ ਪ੍ਰਾਪਤ ਕਰ ਰਹੀਆਂ ਹਨ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਰਹੀਆਂ ਹਨ।ਕੈਂਪ ਦੌਰਾਨ ਇੰਡੀਅਨ ਕਰਾਟੇ ਟੀਮ ਦੇ ਕੋਚ ਰਾਜ ਕੁਮਾਰ ਸਾਹੂ ਵੱਲੋਂ ਲੜਕੀਆਂ ਨੂੰ ਆਪਣੇ ਰੱਖਿਆ ਲਈ ਕਰਾਟੇ ਸਬੰਧੀ ਜਾਣਕਾਰੀ ਵੀ ਦਿੱਤੀ ਅਤੇ ਅਭਿਆਸ ਵੀ ਕਰਵਾਇਆ।
ਇਸ ਮੌਕੇ ਸਕੂਲ ਦੇ ਪਿੰਸੀਪਲ ਅਮਰਜੀਤ ਸਿੰਘ, ਮੈਂਬਰ ਕੰਵਲਜੀਤ ਕੌਰ, ਸੁਖਰਾਜ ਕੌਰ, ਅਮਰਜੀਤ ਕੌਰ, ਅਮਨਦੀਪ ਕੌਰ ਅਤੇ ਚਾਈਲਡ ਲਾਈਨ ਟੀਮ ਦੇ ਮੈਂਬਰ ਗਗਨ, ਰਾਕੇਸ਼ ਅਤੇ ਰੋਹਿਤ ਵੀ ਮੌਜੂੁਦ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media