Thursday, May 29, 2025
Breaking News

ਜੋਸ਼ੋ-ਖਰੋਸ਼ ਨਾਲ ਮਨਾਇਆ ਆਪਸੀ ਪ੍ਰੇਮ ਤੇ ਸਾਂਝੀਵਾਲਤਾ ਦਾ ਤਿਓਹਾਰ ਲੋਹੜੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਦੇ ਵੇਹੜੇ ਵਿੱਚ ਪੰਜਾਬ ਦਾ Saggu Photo 5ਆਪਸੀ ਪ੍ਰੇਮ ਤੇ ਸਾਂਝੀਵਾਲਤਾ ਦਾ ਤਿਓਹਾਰ ਲੋਹੜੀ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।ਵਿਸ਼ੇਸ਼ ਤੌਰ `ਤੇ ਪੁੱਜੇ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮਿਲ ਕੇ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ।ਇਸ ਸਮੇਂ ਇਕੱਤਰ ਹੋਏ ਆਰਟਿਸਟਾਂ ਨੇ ਲੋਹੜੀ ਦੇ ਗੀਤ ਗਾਏ ਅਤੇ ਗਿੱਧੇ-ਭੰਗੜੇ ਦੀ ਰੌਣਕ ਲਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।ਲੋਹੜੀ ਦੀ ਰਵਾਇਤ ਅਨੁਸਾਰ ਹਾਜ਼ਰੀਨ ਨੂੰ ਮੁੰਗਫਲੀ ਰਿਓੜੀਆਂ, ਖਜ਼ੂਰਾਂ ਵੰਡੀਆਂ ਗਈਆਂ।ਸੰਸਥਾ ਦੇ ਜਨਰਲ ਸੈਕਟਰੀ ਡਾ. ਅਰਵਿੰਦਰ ਸਿੰਘ ਚਮਕ ਨੇ ਹਾਜ਼ਰੀਨ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …

Leave a Reply