ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ
ਪਠਾਨਕੋਟ ਵਿਖੇ 19 ਜਨਵਰੀ 2020 (ਐਤਵਾਰ) ਨੂੰ ਹੋ ਰਹੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2018 ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਇਹ ਪਾਬੰਦੀ ਹੁਕਮ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਸਟਾਫ਼ ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ/ਉਮੀਦਵਾਰਾਂ ਤੇ ਲਾਗੂ ਹੋਵੇਗਾ, ਜਿਨ੍ਹਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲਾਂ/ਕਾਲਜਾਂ ਵਿੱਚ ਬਣਿਆ ਹੋਇਆ ਹੈ।ਇਹ ਹੁਕਮ ਕੇਵਲ 19 ਜਨਵਰੀ 2020 ਨੂੰ ਪ੍ਰੀਖਿਆ ਕੇਂਦਰਾਂ ਨੇੜੇੇ ਲਾਗੂ ਰਹੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media