ਕਪੂਰਥਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਕਾਂਗਰਸ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ
ਲਈ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁੱਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੀਮਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ ’ਤੇ ਖ਼ਰੇ ਉਤਰਣ ਲਈ ਜੀਅ-ਤੋੜ ਯਤਨ ਕਰਨਗੇ।
ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਸਟੇਟਾਂ ਵਿਚ ਹੋਈਆਂ ਚੋਣਾਂ ਵਿਚ ਉਨ੍ਹਾਂ ਨੂੰ ਆਬਜ਼ਰਵਰ ਨਿਯੁੱਕਤ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਵੱਲੋਂ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜ਼ਾਮ ਦਿੱਤਾ ਗਿਆ ਹੈ।ਚੀਮਾ ਦੀ ਇਸ ਨਿਯੁੱਕਤੀ ’ਤੇ ਉਨ੍ਹਾਂ ਦੇ ਸਾਥੀਆਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media