ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ ਵਲੋਂ 7 ਰੋਜ਼ਾ ਐਨ.ਐਸ.ਐਸ
ਕੈਂਪ ਲਗਾਇਆ ਗਿਆ, ਜੋ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ `ਤੇ ਕੇਂਦਰਿਤ ਸੀ।ਕੈਂਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਕੀਤਾ ਗਿਆ।
ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਪਿਛਲੇ ਐਨ.ਐਸ.ਐਸ ਕੈਂਪਾਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਨਾ ਸਿਰਫ਼ ਪੂਰੇ ਦਿਲ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ, ਬਲਕਿ ਕੈਂਪ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੱਖਵੱਖ ਗਤੀਵਿਧੀਆਂ, ਲੈਕਚਰਾਂ ਦੇ ਅਨੁਭਵ ਅਤੇ ਸਿਖਲਾਈ `ਤੇ ਵੀ ਚਾਨਣਾ ਪਾਇਆ।ਉਨਾਂ ਇਸ ਮੌਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਸਬੰਧੀ ਜਾਣੂ ਜਾਣਕਾਰੀ ਪ੍ਰਦਾਨ ਕਰਦਿਆਂ ਵਿਦਿਆਰਥੀਆਂ ਨੂੰ ਸਾਦਗੀ ਭਰੀ ਸੋਚ ਨੂੰ ਅਪਨਾਉਣ ਅਤੇ ਉਨਾਂ ਦੇ ਜੀਵਨ ਫ਼ਲਸਫੇ ਨੂੰ ਧਾਰਨ ਦੀ ਸਲਾਹ ਦਿੱਤੀ।ਉਨਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਜ਼ਿੰਦਗੀ `ਚ ਕਦਰਾਂ-ਕੀਮਤਾਂ ਦਾ ਸੰਤੁਲਨ ਕਾਇਮ ਰੱਖਣ ਅਤੇ ਦੂਸਰਿਆਂ ਲਈ ਇਕ ਮਿਸਾਲ ਬਣਨ ਲਈ ਉਤਸ਼ਾਹਿਤ ਕੀਤਾ।ਉਨਾਂ ਵਿਦਿਆਰਥੀਆਂ ਨੂੰ ਸਮਾਜਿਕ ਕਾਰਜਾਂ ਨੂੰ ਆਪਣੇ ਜੀਵਨ ਦਾ ਇਕ ਲਾਜ਼ਮੀ ਹਿੱਸਾ ਬਣਾਉਣ ਲਈ ਜਾਗਰੂਕ ਕੀਤਾ।
ਕਾਲਜ ਵਿਖੇ ਚੱਲੇ 7 ਰੋਜ਼ਾ ਕੈਂਪ ਦੇ ਉਦਘਾਟਨੀ ਸੈਸ਼ਨ `ਚ ਵਿਦਿਆਰਥੀਆਂ ਲਈ ਕੁੱਝ ਸਿੱਖਣ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਸ਼ਾਮਿਲ ਕੀਤਾ ਗਿਆ।ਕੈਂਪ ਦੇ ਸਮਾਪਤੀ ਦਿਨ ਐਨ.ਐਸ.ਐਸ ਦੇ ਵਿਦਿਆਰਥੀਆਂ ਨੇ ਆਪਣੇ ਆਲੇਦੁਆਲੇ ਨੂੰ ਸਾਫ਼ ਰੱਖਣ ਅਤੇ ਆਪਣੇ ਦੇਸ਼ ਨੂੰ `ਸਵੱਛ ਭਾਰਤ` ਮੁਹਿੰਮ ਨੂੰ ਪੂਰਾ ਕਰਨ ਦਾ ਪ੍ਰਣ ਲਿਆ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media