Saturday, March 7, 2026

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਸਰੋਵਰ ਨੂੰ ਪਾਣੀ ਦੀ ਸਪਲਾਈ ਲਈ ਵਿਛੇਗੀ ਨਵੀਂ ਪਾਇਪ ਲਾਈਨ

ਮੁੱਖ ਮੰਤਰੀ ਵਲੋਂ ਵਿੱਤ ਵਿਭਾਗ ਨੂੰ ਤੁਰੰਤ 85 ਲੱਖ ਜਾਰੀ ਕਰਨ ਦੇ ਹੁਕਮ

ਚੰਡੀਗੜ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ Mukatsar-Sahibਪਵਿੱਤਰ ਸਰੋਵਰ ਵਿੱਚ ਸਾਫ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੀਂ ਜ਼ਮੀਨਦੋਜ਼ ਪਾਈਪ ਲਾਈਨ ਵਿਛਾਉਣ ਵਾਸਤੇ ਵਿੱਤ ਵਿਭਾਗ ਨੂੰ ਤੁਰੰਤ 85 ਲੱਖ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਵਲੋਂ ਬੀਤੇ ਦਿਨ ਮੀਟਿੰਗ ਦੌਰਾਨ ਇਹ ਰਕਮ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਵਿੱਤ ਵਿਭਾਗ ਨੂੰ ਕਿਹਾ ਗਿਆ ਹੈ ਕਿ ਫੰਡ ਤੁਰੰਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਦਿੱਤੇ ਜਾਣ।ਇਸ ਤੋਂ ਇਲਾਵਾ ਉਪਰੋਕਤ ਕੰਮ ਲਈ ਜੇਕਰ ਹੋਰ ਫੰਡ ਦੀ ਲੋੜ ਹੋਵੇ ਤਾਂ ਪਹਿਲ ਦੇ ਅਧਾਰ `ਤੇ ਫੰਡ ਜਾਰੀ ਕਰਨ ਲਈ ਵੀ ਵਿੱਤ ਵਿਭਾਗ ਨੂੰ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਮੁਕਤਸਰ ਸਾਹਿਬ) ਦੇ ਮੇਨੈਜਰ ਭਾਈ ਬਲਦੇਵ ਸਿੰਘ ਵੱਲੋਂ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਸਰੋਵਰ ਨੂੰ ਪਾਣੀ ਦੀ ਨਿਰਵਿਘਨ ਸਪਲਾਈ ਲਈ ਨਵੀਂ ਪਾਈਪ ਲਾਈਨ ਵਿਛਾਉਣ ਵਾਸਤੇ ਫੰਡ ਜਾਰੀ ਕਰਨ ਦੀ ਮੰਗ ਕੀਤੀ ਗਈ ਸੀ ਅਤੇ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਨੂੰ ਹੰਸਲੀ ਵਾਲੀ ਜਗਾ ਤੋਂ ਸਰੋਵਰ ਤੱਕ ਡੂੰਘੀ ਪਾਈਪ ਲਾਈਨ ਵਿਛਾਉਣ ਬਾਰੇ ਲੋੜੀਂਦੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਸੀ।ਜਿਸ `ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਮੰਤਰੀ ਮੰਡਲ ਵੱਲੋਂ 85 ਲੱਖ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਗਈ।
ਭਾਈ ਬਲਦੇਵ ਸਿੰਘ ਵਲੋਂ ਇਹ ਪੱਤਰ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਸੌਂਪਿਆ ਗਿਆ ਸੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply