Wednesday, April 15, 2026

ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਸਦਨ ਵਲੋਂ ਦੋ ਸਾਬਕਾ ਮੰਤਰੀਆਂ, ਆਜ਼ਾਦੀ ਘੁਲਾਟੀਆਂ ਤੇ ਹੋਰ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ PPNJ1701202012ਸਦਨ ਵਲੋਂ ਸ਼ੁਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿੱਛੜ ਚੁੱਕੇ ਆਜ਼ਾਦੀ ਘੁਲਾਟੀਆਂ, ਸਿਆਸਤਦਾਨਾਂ ਅਤੇ ਹੋਰ ਉਘੀਆਂ ਸ਼ਖਸੀਅਤਾਂ ਨੂੰ ਸਰਧਾਂਜਲੀ ਭੇਟ ਕੀਤੀ ਗਈ।
ਸਦਨ ਵਲੋਂ ਸੁਤੰਤਰਤਾ ਸੰਗਰਾਮੀਆਂ ਰਾਜ ਕੁਮਾਰ, ਜੀਵਨ ਸਿੰਘ ਅਤੇ ਮਹਿੰਦਰ ਸਿੰਘ ਸਲੂਜਾ ਸਮੇਤ ਸਾਬਕਾ ਮੰਤਰੀਆਂ ਜਸਬੀਰ ਸਿੰਘ ਅਤੇ ਸੁਖਦੇਵ ਸਿੰਘ ਸਹਿਬਾਜ਼ਪੁਰੀ ਅਤੇ ਦੋ ਸਾਬਕਾ ਵਿਧਾਇਕਾਂ ਕਾਮਰੇਡ ਬੂਟਾ ਸਿੰਘ ਅਤੇ ਦਲਜੀਤ ਕੌਰ ਪਡਿਆਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਸਦਨ ਵਲੋਂ ਮਹਾਵੀਰ ਚੱਕਰ ਐਵਾਰਡੀ ਬ੍ਰਿਗੇਡਿਅਰ ਮਨਜੀਤ ਸਿੰਘ ਨੂੰ ਵੀ ਯਾਦ ਕੀਤਾ ਗਿਆ ਅਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਮੁਹੰਮਦ ਸ਼ਰੀਫ ਈਦੂ ਤੋਂ ਇਲਾਵਾ ਉਘੇ ਸੰਪਾਦਕ ਅਤੇ ਪੰਜਾਬੀ ਕਾਲਮਵੀਸ ਸ਼ਿੰਗਾਰਾ ਸਿੰਘ ਭੁੱਲਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
15ਵੀਂ ਵਿਧਾਨ ਸਭਾ ਦੇ ਦਸਵੇਂ ਵਿਸ਼ੇਸ਼ ਇਜਲਾਸ ਦੇ ਦੂਸਰੇ ਦਿਨ ਸ਼ਰਧਾਂਜਲੀਆਂ ਭੇਟ ਕਰਦਿਆਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ ਗਿਆ।
ਸਪੀਕਰ ਵਲੋਂ ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਦੇ ਮਾਤਾ ਸ੍ਰੀਮਤੀ ਰਾਜ ਰਾਣੀ ਅਤੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਮਾਤਾ ਸ੍ਰੀਮਤੀ ਸੁਰਜੀਤ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਵੀ ਤਜਵੀਜ਼ ਕੀਤੀ ਗਈ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਬੇਨਤੀ `ਤੇ ਉਘੇ ਪੰਜਾਬੀ ਲੇਖਕ ਅਤੇ ਸਿੱਖ ਇਤਿਹਾਸਕਾਰ ਪ੍ਰੋ. ਸੁਰਜੀਤ ਹਾਂਸ ਦਾ ਨਾਮ ਵੀ ਸ਼ਰਧਾਜਲੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ।ਵਿਧਾਇਕ ਰਣਦੀਪ ਸਿੰਘ ਨਾਭਾ ਦੀ ਬੇਨਤੀ `ਤੇ ਸਪੀਕਰ ਨੇ ਉਘੇ ਆਜ਼ਾਦੀ ਘੁਲਾਟੀਏ ਬਾਬਾ ਕਿਸ਼ਨ ਸਿੰਘ ਦੇ ਪੁੱਤਰ ਸੀਨੀਅਰ ਪੱਤਰਕਾਰ ਹਰਦੇਵ ਸਿੰਘ ਦਾ ਨਾਂ ਸ਼ਰਧਾਂਜਲੀ ਸੂਚੀ ਵਿੱਚ ਸ਼ਾਮਲ ਕਰਨ ਦੀ ਸਹਿਮਤੀ ਵੀ ਦਿੱਤੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply