ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਕੀ ਕਲਾਸ ਨੌਵੀਂ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ
ਟਰੈਫਿਕ ਪੁਲਿਸ ਵਲੋਂ ਆਯੋਜਿਤ ਭਾਸ਼ਣ ਪ੍ਰਤਿਯੋਗਿਤਾ ‘ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਸ ਅੰਤਰ ਸਕੂਲ ਭਾਸ਼ਣ ਪ੍ਰਤਿਯੋਗਿਤਾ ਦਾ ਆਯੋਜਨ ਟਰੈਫਿਕ ਪੁਲਿਸ ਵਲੋਂ 31ਵੇਂ ਰਾਸ਼ਟਰੀ ਸੜਕ ਸੁਰੱਖਿਅਤ ਸਪਤਾਹ ਤਹਿਤ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ।ਪ੍ਰਤਿਯੋਗਿਤਾ ‘ਚ ਸ਼ਹਿਰ ਦੇ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਥਣ ਹਰਸਿਮਰਤ ਨੇ ਇਸ ਪ੍ਰਤਿਯੋਗਿਤਾ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਉਸ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਟਰੈਫਿਕ ਨਿਯਮਾਂ ਦਾ ਪਾਲਣ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ ਤਾਂ ਕਿ ਹਾਦਸਿਆਂ ਨੂੰ ਰੋਕ ਕੇ ਜਨਜੀਵਨ ਸੁਰੱਖਿਅਤ ਕੀਤਾ ਜਾ ਸਕੇ।
ਡਾ. ਜੇ.ਪੀ ਸ਼ੂਰ ਨਿਰਦੇਸ਼ਕ ਪਬਲਿਕ ਸ਼ਕੂਲਜ਼-1 ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ, ਖੇਤਰੀ ਅਧਿਕਾਰੀ ਡਾ. ਨੀਲਮ ਕਾਮਰਾ ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਹਰਸਿਮਰਤ ਨੂੰ ਇਸ ੳਪਲੱਬਧੀ ‘ਤੇ ਵਧਾਈ ਦਿੱਤੀ।ਚੇਅਰਮੈਨ ਡਾ. ਵੀ.ਪੀ ਲਖਨਪਾਲ ਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਹਰਸਿਮਰਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media