ਲੌਂਗੋਵਾਲ, 18 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ ਅਤੇ ਐਸ.ਐਮ.ਓ ਲੌਂਗੋਵਾਲ ਡਾ.
ਅੰਜੂ ਸਿੰਗਲਾ ਦੀ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਮੰਗਵਾਲ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ।
ਇਸ ਮੌਕੇ ਨਵ ਜੰਮੀਆਂ ਬੱਚੀਆਂ ਨੂੰ ਤੋਹਫੇ ਦਿੰਦਿਆਂ ਹੋਇਆਂ ਐਸ.ਐਮ.ਓ ਸਿੰਗਲਾ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਕੁੜੀਆਂ ਹਰ ਖੇਤਰ ‘ਚ ਮੁੰਡਿਆਂ ਨਾਲੋਂ ਅੱਗੇ ਲੱਗ ਰਹੀਆਂ ਹਨ ਅਤੇ ਉਚੀਆਂ ਪਦਵੀਆਂ ਹਾਸਿਲ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦਾ ਸੰਦੇਸ਼ ਘਰ ਘਰ ਪਹੁੰਚਾਉਂਦਿਆਂ ਹੋਇਆਂ ਸਭ ਬੱਚੀਆਂ ਨੂੰ ਸਿਖਿਅਤ ਬਣਾਉਣਾ ਚਾਹੀਦਾ ਹੈ ਅਤੇ ਰਲ ਮਿਲ ਕੇ ਭਰੂਣ ਹੱਤਿਆ ਜਿਹੀਆਂ ਕੁਰੀਤੀਆਂ ਨੂੰ ਦੂਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਸਬੰਧੀ ਕੋਈ ਵੀ ਜਾਣਕਾਰੀ ਮਿਲੇ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਚਾਹੀਦਾ ਹੈ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਸਮੂਹ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਜਨਮ ਤੋਂ ਹੀ ਬੱਚਿਆਂ ਦਾ ਚੰਗੀ ਤਰ੍ਹਾਂ ਪਾਲ ਪੋਸ਼ਣ ਅਤੇ ਖ਼ੁਰਾਕ ਦਾ ਧਿਆਨ ਰੱਖਣ ਅਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਲਾਜ਼ਮੀ ਹੈ।
ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਅਨੁਨਿਤੀ ਸ਼ਰਮਾ, ਏ.ਐਨ.ਐਮ ਸਪਿੰਦਰ ਸ਼ਰਮਾ, ਬੀ ਐਸ ਏ ਸ਼ਾਲਿਨੀ ਜ਼ਿੰਦਲ ਸਮੇਤ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media