Wednesday, November 4, 2026

ਬੱਚਿਆਂ ਨੂੰ ਪਿਲਾਈਆਂ ਪੋਲੀਓ ਦੀਆਂ ਬੂੰਦਾਂ

ਭੀਖੀ, 19 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ)- ਦੇਸ਼ ਨੂੰ ਪੋਲੀਓ ਮੁਕਤ ਕਰਨ ਲਈ ਸਿਹਤ ਮੰਤਰਾਲਾ ਭਾਰਤ ਸਰਕਾਰ ਦੁਆਰਾ ਵਿੱਢੀ ਗਈ ਮੁਹਿੰਮ PPNJ1901202002ਤਹਿਤ ਸਥਾਨਕ ਰਾਮਲੀਲ੍ਹਾ ਗਰਾਊਂਡ ਵਿਖੇ ਸਿਹਤ ਵਿਭਾਗ ਦੇ ਕਾਮਿਆਂ ਵਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।ਹੈਲਥ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ‘ਚ ਕੁੱਲ 7 ਥਾਵਾਂ `ਤੇ ਪੋਲੀਓ ਕੈਂਪ ਲਗਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੋਲੀਓ ਮੁਕਤ ਕਰਨ ਲਈ ਪੋਲੀਓ ਦੀਆਂ ਦੋ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਇਸ ਭਿਆਨਕ ਬੀਮਾਰੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਏ.ਐਨ.ਐਮ ਮੈਡਮ ਸਿਮਰਜੀਤ ਕੌਰ, ਆਸ਼ਾ ਵਰਕਰ ਪਰਵਿੰਦਰ ਕੌਰ ਅਤੇ ਵੀਰਪਾਲ ਕੌਰ ਵੀ ਹਾਜ਼ਰ ਸਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply