ਲੌਂਗੋਵਾਲ, 19 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਹੀ ਰਾਜਸੀ ਪਾਰਟੀਆਂ ਨੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।
ਦਿੱਲੀ ਚੋਣਾਂ ‘ਚ ਸਭ ਤੋਂ ਵੱਧ ਉਤਸ਼ਾਹ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ।ਭਾਵੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਸੀ।ਪਰ ਸੀਨੀਅਰ ਆਗੂਆਂ ਨੇ ਇਨਾਂ ਚੋਣਾਂ `ਚ ਪੰਜਾਬ ਦੇ ਬਹੁ ਗਿਣਤੀ ਆਗੂਆਂ ਤੇ ਲੋਕਾਂ ਨੂੰ ਨਾਰਾਜ਼ ਕੀਤਾ ਸੀ।ਜਿਸ ਕਰਕੇ `ਆਪ` ਦੋਫਾੜ ਵੀ ਹੋ ਗਈ।
ਪਰ ਇਸ ਵੇਲੇ ਆਪ ਵਰਕਰ ਦਿੱਲੀ ਤੋਂ ਆ ਰਹੀਆਂ ਰਿਪੋਰਟਾਂ ਤੋਂ ਖੁਸ਼ ਹਨ।ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਹੱਕ ਵਿਚ ਚੱਲ ਰਹੀ ਲਹਿਰ ਤੋਂ ਉਤਸ਼ਾਹਿਤ ਪਾਰਟੀ ਲਈ ਪ੍ਰਚਾਰ ਕਰ ਰਹੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਮਾਲਵਾ ਜੋਨ 3 ਦੇ ਪ੍ਰਧਾਨ ਐਡਵੋਕੇਟ ਕੁਲਜਿੰਦਰ ਸਿੰਘ ਢੀਂਡਸਾ, ਮਾਲਵਾ ਜੋਨ 3 ਦੇ ਮੀਤ ਪ੍ਰਧਾਨ ਚਮਕੌਰ ਸਿੰਘ ਸਰਾਓ ਅਤੇ ਯੂਥ ਆਗੂ ਗੁਰਤੇਜ ਸਿੰਘ ਅਤੇ ਗੁਰਪ੍ਰੀਤ ਸਿੰਘ ਲੇਹਲ ਕਲਾਂ ਆਦਿ ਨੇ ਦੱਸਿਆ ਕਿ ਦਿੱਲੀ `ਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਜੋ ਰਿਪੋਰਟ ਮਿਲ ਰਹੀ ਹੈ, ਉਹ ਸਪੱਸ਼ਟ ਕਰਦੀ ਹੈ ਕਿ ਆਪ ਭਾਰੀ ਬਹੁਮਤ ਨਾਲ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਮੁੜ ਸਤਾ ਵਿੱਚ ਆ ਰਹੀ ਹੈ।ਉਨਾਂ ਆਖਿਆ ਕਿ ਦਿੱਲੀ ਦੀ ਸਰਕਾਰ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ `ਚ ਜੋ ਕੰਮ ਕੀਤੇ ਹਨ, ਉਸ ਤੋਂ ਲੋਕ ਬਹੁਤ ਹੀ ਸੰਤੁਸ਼ਟ ਅਤੇ ਖੁਸ਼ ਹਨ।ਦਿੱਲੀ ਵਾਸੀਆਂ ਦਾ ਉਨ੍ਹਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਲੋਕਾਂ ਦੀ ਨਬਜ਼ ਮੁਤਾਬਿਕ ਕੰਮ ਕੀਤੇ ਹਨ।ਜਿਸ ਕਰਕੇ ਉਨ੍ਹਾਂ ਵਲੋਂ ਦਿੱਤੀਆਂ ਸਹੂਲਤਾਂ ਦੀ ਹਰ ਮੋੜ `ਤੇ ਚਰਚਾ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …