ਸੁਨਾਮ, 19 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਹਿਤ ਸਭਾ ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬਲਵੰਤ ਸਿੰਘ ਮੈਨੇਜਰ ਮਾਰਕਫੈਡ ਸੁਨਾਮ, ਮਾਸਟਰ ਦਿਲਬਾਗ ਸਿੰਘ ਅਤੇ ਬ੍ਰਿਜ ਲਾਲ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ।ਜਿਸ ਵਿੱਚ ਸਕੂਲੀ ਵਿਦਿਆਰਥਣਾਂ ਨੇ ਵੀ ਭਾਗ ਲਿਆ।ਸਭਾ ਵਿੱਚ ਗਦਰ ਲਹਿਰ ਦੇ ਮੋਢੀ ਬਾਬਾ ਸੋਹਣ ਸਿੰਘ ਭਕਨਾ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ ਗਈ।
ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ।ਸਭਾ ਦੇ ਸਰਪ੍ਰਸਤ ਗਿਆਨੀ ਜੰਗੀਰ ਸਿੰਘ ਰਤਨ ਨੇ ਲੇਖਕਾਂ ਨੂੰ ਸਮਾਜ ਅਤੇ ਸਿਆਸਤ ਵਿੱਚ ਆਏ ਨਿਘਾਰ ਨੂੰ ਲੋਕਾਂ ਸਾਹਮਣੇ ਰੱਖਣ ਲਈ ਅਪੀਲ ਕੀਤੀ।ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੋਸਾਇਟੀ ਦੇ ਮੈਂਬਰ ਡਾ. ਅਮਨ, ਕਾਕਾ ਸਿੰਘ, ਬ੍ਰਿਜ ਲਾਲ, ਜਸਵਿੰਦਰ ਕੌਰ, ਰਣਜੀਤ ਸਿੰਘ ਆਦਿ ਮੈਂਬਰਾਂ ਵਲੋਂ ਸ਼ਹੀਦਾਂ ਨੂੰ ਸਮਰਪਿਤ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ।
ਇਸ ਸਮੇਂ ਹੋਏ ਕਵੀ ਦਰਬਾਰ ਵਿੱਚ ਸਭ ਤੋਂ ਪਹਿਲਾਂ ਪ੍ਰਸਿੱਧ ਗਾਇਕ ਭੋਲਾ ਸਿੰਘ ਸੰਗਰਾਮੀ ਵਲੋਂ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਨੂੰ ਸਮਰਪਿਤ ਧਾਰਮਿਕ ਗੀਤ ਸਾਂਝਾ ਕੀਤਾ।ਡਾ. ਅਮਨ ਨੇ ਮਿੰਨੀ ਕਹਾਣੀ ਅਤੇ ਮੌਜੂਦਾ ਗੰਧਲੀ ਸਿਆਸਤ ਬਾਰੇ ਵਿਚਾਰ ਸਾਂਝੇ ਕੀਤੇ।
ਹਰਮੇਲ ਸਿੰਘ ਸੁਨਾਮੀ, ਮਿਲਖਾ ਸਿੰਘ ਸਨੇਹੀ, ਸਤਿਗੁਰ ਸੁਨਾਮੀ, ਮੈਡਮ ਸੁਮਨ ਸ਼ਰਮਾਂ, ਬਲਵੰਤ ਸਿੰਘ, ਮਾਸਟਰ ਦਿਲਬਾਗ ਸਿੰਘ, ਗਿਆਨੀ ਜੰਗੀਰ ਸਿੰਘ ਰਤਨ ਨੇ ਆਪਣੀਆਂ ਖੂਬਸੂਰਤ ਰਚਨਾਵਾਂ ਨਾਲ ਹਾਜਰੀ ਲਵਾਈ। ਇਸ ਮੌਕੇ ਸਤੀਸ਼ ਗੋਇਲ, ਓਮ ਪ੍ਰਕਾਸ਼ ਬਾਂਸਲ, ਰਾਮ ਲਾਲ, ਮਾਸਟਰ ਅੰਤਰ ਸਿੰਘ ਆਨੰਦ, ਧਰਮਿੰਦਰ ਸਿੰਘ ਸੰਧੇ, ਈਸ਼ਰ ਸਿੰਘ, ਜਸਵਿੰਦਰ ਕੌਰ, ਰਣਜੀਤ ਸਿੰਘ, ਬਲਵੀਰ ਸਿੰਘ, ਹਨੀ, ਭੁਪਿੰਦਰ ਸਿੰਘ, ਗੁਰਮੀਤ ਸਿੰਘ ਸੁਨਾਮੀ ਆਦਿ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …