ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 6 ਵਿਦਿਆਰਥੀਆਂ ਨੇ ਦਸੰਬਰ2019 `ਚ
ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ) ਵਲੋਂ ਲਿਆ ਗਿਆ ਕਾਲਜ ਅਧਿਆਪਕ ਯੋਗਤਾ ਦਾ ਨੈਟ ਟੈਸਟ ਪਾਸ ਕਰ ਲਿਆ ਹੈ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂ.ਜੀ.ਸੀ ਵਲੋਂ ਬੀਤੇ ਦਿਨੀਂ ਐਲਾਨੇ ਗਏ ਨਤੀਜ਼ਿਆਂ `ਚ ਕਾਲਜ ਵਿਦਿਆਰਥੀ ਗੁਰਵਿੰਦਰ ਸਿੰਘ ਜੂਨੀਅਰ ਰਿਸਰਚ ਫ਼ੈਲੋਸ਼ਿਪ (ਜੇ.ਆਰ.ਐਫ਼) ਦਾ ਟੈਸਟ ਪਾਸ ਕਰਕੇ ਯੂ.ਜੀ.ਸੀ ਦੀ ਫੈਲੋਸ਼ਿਪ ਹਾਸਲ ਕਰਨ `ਚ ਕਾਮਯਾਬ ਹੋਇਆ, ਜਦਕਿ ਗੁਰਵਿੰਦਰ ਸਿੰਘ ਸਮੇਤ ਗੁਰਪ੍ਰੀਤ ਕੌਰ, ਸ਼ਰਨਜੀਤ ਕੌਰ, ਦਇਆ ਸਿੰਘ, ਦਲਜੀਤ ਕੌਰ ਅਤੇ ਕੁਲਦੀਪ ਕੌਰ ਨੇ ਯੂ.ਜੀ.ਸੀ ਦਾ ਕਾਲਜ ਦੇ ਸਹਾਇਕ ਪ੍ਰੋਫ਼ੈਸਰ ਵਾਲੀ ਯੋਗਤਾ ਦਾ ਟੈਸਟ ਪਾਸ ਕੀਤਾ ਹੈ।
ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਲਈ ਹਮੇਸ਼ਾਂ ਤੋਂ ਤਤਪਰ ਰਿਹਾ ਹੈ।ਉਨਾਂ ਕਿਹਾ ਕਿ ਨੈਸ਼ਨਲ ਪੱਧਰ ਦੀ ਇਸ ਯੋਗਤਾ ਨੂੰ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਕਾਲਜ ਦੇ ਉਚ-ਵਿਦਿਅਕ ਮਿਆਰ ਅਤੇ ਮਿਹਨਤੀ ਸਟਾਫ਼ ਦੀ ਅਗਵਾਈ ਦਾ ਸਬੂਤ ਦਿੱਤਾ ਹੈ।ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਿਨਾਂ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਉਕਤ ਪ੍ਰਾਪਤੀ ਕੀਤੀ ਹੈ।ਡਾ. ਰੰਧਾਵਾ ਨੇ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਭਵਿੱਖ `ਚ ਮਿਹਨਤੀ ਅਧਿਆਪਕ ਅਤੇ ਚਿੰਤਕ ਬਣਨ ਦੀ ਪ੍ਰੇਰਨਾ ਦਿੱਤੀ।ਡਾ. ਮਹਿਲ ਸਿੰਘ ਨੇ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਡਾ. ਪਰਮਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਕੁਲਦੀਪ ਸਿੰਘ ਢਿੱਲੋਂ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਪਵਨ ਕੁਮਾਰ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਗੁਰਸ਼ਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਡਾ. ਰਾਜਬੀਰ ਕੌਰ, ਡਾ. ਚਿਰਜੀਵਨ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ, ਡਾ. ਰਜਨੀਸ਼ ਕੌਰ, ਡਾ. ਪਰਮਿੰਦਰਜੀਤ ਕੌਰ ਆਦਿ ਵਿਦਿਆਰਥੀ ਹਾਜ਼ਰ ਸਨ।
Check Also
DAV Public School celebrates outstanding success in NEET UG 2026
Amritsar, July 18 (Punjab Post Bureau) – DAV Public School Lawrence Road is proud to …
Punjab Post Daily Online Newspaper & Print Media