Wednesday, July 22, 2026

ਤਿੰਨ ਦਿਨ੍ਹਾਂ ਨੈਸ਼ਨਲ ਪਲਸ ਪੋਲੀਓ ਰਾਊਂਡ ਮੁਹਿੰਮ ਕਪੂਰਥਲਾ ਅੱਜ ਕੀਤੀ ਸ਼ੁਰੂ

ਕਪੂਰਥਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਕਪੂਰਥਲਾ ਵਿਖੇ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿੰਨ ਦਿਨ੍ਹਾਂ PPNJ1901202008ਨੈਸ਼ਨਲ ਪਲਸ ਪੋਲੀਓ ਰਾਊਂਡ ਮੁਹਿੰਮ ਅੱਜ ਸ਼ੁਰੂ ਕੀਤੀ ਗਈ।ਇਸ ਮੁਹਿੰਮ ਤਹਿਤ ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਵੱਲੋਂ ਫਗਵਾੜਾ ਦੇ ਵੱਖ-ਵੱਖ ਬੂਥਾਂ ਜਿਵੇਂ ਕਿ ਭਾਈ ਘਨਈਆ ਜੀ ਗੁਰਦੁਆਰਾ, ਧਰਮ ਕੋਟ ਬੂਥ, ਦਾਨਾ ਮੰਡੀ, ਐਸ.ਬੀ.ਐਸ ਨਗਰ, ਜੇ.ਸੀ.ਟੀ ਮਿਲ ਬੂਥ ਦੀ ਸੁਪੋਰਟਿਵ ਸੁਪਰ ਵਿਜ਼ਨ ਕੀਤੀ ਗਈ।ਅਧਿਕਾਰੀਆਂ ਨੇ ਜਿਥੇ ਟੀਮਾਂ ਨੂੰ ਕਿਹਾ ਗਿਆ ਕਿ 0-5 ਸਾਲ ਦਾ ਕੋਈ ਵੀ ਬੱਚਾ ਇਸ ਤਿੰਨ ਦਿਨ੍ਹਾਂ ਮੁਹਿੰਮ ਦੌਰਾਨ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਉਥੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀ ਇਸ ਮੁਹਿੰਮ ਨੂੰ ਸਫਲ ਕਰਨ ਵਿੱਚ ਸਹਿਯੋਗ ਕਰਨ ਤੇ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜਰੂਰ ਪਿਲਾਉਣ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply