ਲੌਂਗੋਵਾਲ, 19 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਖਬੀਰ ਸਿੰਘ ਬਾਦਲ ਨੂੰ ਸਿਰਮੌਰ ਆਗੂਆਂ ਨੂੰ ਪਾਰਟੀ `ਚੋਂ ਕੱਢਣ ਦੀ ਥਾਂ ਪਾਰਟੀ ਪ੍ਰਧਾਨ ਦੀ ਕੁਰਸੀ `ਤੇ ਜਬਰਦਸਤੀ ਕੀਤਾ ਕਬਜ਼ਾ ਛੱਡ ਦੇਣਾ ਚਾਹੀਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਮਾਜ ਸੇਵੀ ਛੱਜੂ ਸਿੰਘ ਸਰਾਓ ਕਾਲਬੰਜਾਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ `ਚੋਂ ਮੁਅੱਤਲ ਕੀਤੇ ਜਾਣ ਦੀ ਸਖਤ ਸ਼ਬਦਾਂ `ਚ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਲਈ ਕੁਰਬਾਨੀਆਂ ਕਰਨ ਅਤੇ ਜੇਲ੍ਹਾਂ ਕੱਟਣ ਵਾਲੇ ਸੀਨੀਅਰ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਰਤਨ ਸਿੰਘ ਅਜਨਾਲਾ ਜੋ ਕਿ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਵੀ ਸਨ, ਨੇ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਅਤੇ ਨਿੱਜ-ਪ੍ਰਸਤੀ ਵਾਲੇ ਰਵੱਈਏ ਤੋਂ ਤੰਗ ਆ ਕੇ ਹੀ ਵੱਖਰਾ ਰਾਹ ਚੁਣਿਆ ਸੀ ਅਤੇ ਹੁਣ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਅਤੇ ਵਿਧਾਨ ਸਭਾ `ਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਆਪਣੀ ਆਵਾਜ਼ ਬੁਲੰਦ ਕੀਤੀ ਹੈ।ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਦੇ ਅਹੁਦੇ `ਤੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਿਹਾ।ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਹੰਕਾਰ ਤੇ ਹੈਕੜਬਾਜ਼ੀ ਨੂੰ ਛੱਡ ਕੇ ਸ਼਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੀਆਂ ਪਿਛਲੀਆਂ ਗਲਤੀਆਂ ਲਈ ਮੁਆਫ਼ੀ ਮੰਗਣ ਨਹੀਂ ਤਾਂ ਆਉਣ ਵਾਲੇ ਸਮੇਂ `ਚ ਸ਼਼੍ਰੋਮਣੀ ਅਕਾਲੀ ਦਲ ਨੂੰ ਹਾਸ਼ੀਏ `ਤੇ ਆਉਣ ਤੋਂ ਖੁਦ ਪ੍ਰਕਾਸ਼ ਸਿੰਘ ਬਾਦਲ ਵੀ ਨਹੀਂ ਬਚਾ ਸਕਣਗੇ।
ਇਸ ਮੌਕੇ ਸੁਖਵਿੰਦਰ ਸਿੰਘ ਬਿੱਲੂ ਖੰਡੇਵਾਦ, ਬਾਬਰਜੀਤ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਸੇਖੋਂ, ਕ੍ਰਿਸ਼ਨ ਸਿੰਘ ਸੇਖੋਂ ਅਤੇ ਗੁਰਮੇਲ ਸਿੰਘ ਸਿੰਘੜ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …