Friday, November 6, 2026

ਵਿਜੀਲੈਂਸ ਵਲੋਂ 20000 ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਕਾਬੂ

ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ Vigilanceਏ.ਐਸ.ਆਈ ਓਂਕਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
          ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਾਜੂ ਵਾਸੀ ਡੇਰਾਬੱਸੀ ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਉਸ ਦੀ ਲੜਕੀ ਦੇ ਪਤੀ ਖਿਲਾਫ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 20,000 ਰੁਪਏ ਦੀ ਮੰਗ ਕੀਤੀ ਗਈ ਹੈ ।
        ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਫਲਾਇੰਗ ਸਕੁਐਡ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply