Sunday, December 22, 2024

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੀ ਕੈਪਟਨ ਅਮਰਿੰਦਰ ਤੇ ਐਨ.ਐਚ.ਏ.ਆਈ ਦੇ ਚੇਅਰਮੈਨ ਸਹਿਮਤ

30000 ਕਰੋੜੀ ਪ੍ਰਾਜੈਕਟ ਵਿਚੋਂ ਪੰਜਾਬ ‘ਚ ਖਰਚੇ ਜਾਣਗੇ 10000 ਕਰੋੜ

ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ PPNJ2001202013(ਐਨ.ਐਚ.ਏ.ਆਈ) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ `ਤੇ ਸਹਿਮਤੀ ਜ਼ਾਹਰ ਕੀਤੀ।
ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ ਦੇ ਚੇਅਰਮੈਨ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ 30000 ਕਰੋੜ ਰੁਪਏ ਦੇ ਪ੍ਰਾਜੈਕਟ ਲਈ ਜ਼ਮੀਨ ਐਕੁਵਾਇਰ ਕਰਨ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ, ਜਿਸ ਵਿਚੋਂ 10000 ਕਰੋੜ ਰੁਪਏ ਐਨ.ਐਚ.ਆਈ.ਏ ਵਲੋਂ ਪੰਜਾਬ ਵਿਚ 300 ਕਿਲੋਮੀਟਰ ਮਾਰਗ ਲਈ ਖਰਚੇ ਜਾਣਗੇ।
ਐਨ.ਐਚ.ਏ.ਆਈ ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਵਲੋਂ ਪ੍ਰਸਤਾਵਿਤ ਸੇਧ ਨੂੰ ਹੁਣ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ, ਜਿਸ ਨਾਲ ਇਸ ਪ੍ਰਾਜੈਕਟ ਦੇ ਰਾਹ ਵਿੱਚ ਅੜਿੱਕੇ ਦੂਰ ਹੋ ਗਏ ਹਨ।ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸ਼ੰਭੂ-ਜਲੰਧਰ (ਪੁਰਾਣਾ ਕੌਮੀ ਮਾਰਗ-1), ਕੌਮੀ ਮਾਰਗ-95 ਦਾ ਲੁਧਿਆਣਾ-ਤਲਵੰਡੀ ਭਾਈ ਹਿੱਸੇ ਨੂੰ ਛੇਤੀ ਸ਼ੁਰੂ ਕਰਨ ਅਤੇ ਕੌਮੀ ਮਾਰਗ-44 `ਤੇ ਟੋਲ ਟੈਕਸ ਦੀ ਵਸੂਲੀ ਰੱਦ ਕਰਨ ਦੀ ਮੰਗ ਕੀਤੀ ਕਿਉਂ ਜੋ ਇਸ ਮਾਰਗ ਦਾ ਕੰਮ ਅਜੇ ਤੱਕ ਮੁਕੰਮਲ ਨਹੀਂ ਹੋਇਆ।
ਕੌਮੀ ਮਾਰਗ 205ਏ `ਤੇ ਖਰੜ-ਬਨੂੜ-ਤੇਪਲਾ ਦੇ ਚਾਰ ਮਾਰਗੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਇਹ ਮਾਰਗ ਮਈ, 2017 ਵਿੱਚ ਐਨ.ਐਚ.ਏ.ਆਈ ਨੂੰ ਸੌਂਪ ਦੇਣ ਦੇ ਬਾਵਜੂਦ ਚਾਰ ਮਾਰਗੀ ਕਰਨ ਦਾ ਕੰਮ ਹੁਣ ਤੱਕ ਸ਼ੁਰੂ ਨਹੀਂ ਹੋਇਆ।ਉਨਾਂ ਨੇ ਐਨ.ਐਚ.ਏ.ਆਈ ਨੂੰ ਬਿਨਾਂ ਕਿਸੇ ਦੇਰੀ ਤੋਂ ਇਸ ਦਾ ਕੰਮ ਸ਼ੁਰੂ ਕਰਨ ਲਈ ਆਖਿਆ।
ਐਨ.ਐਚ.ਏ.ਆਈ ਵਲੋਂ ਗਮਾਡਾ ਅਤੇ ਸਥਾਨਕ ਨਗਰ ਕੌਂਸਲ ਨਾਲ ਜ਼ੀਰਕਪੁਰ ਸ਼ਹਿਰ ਵਿੱਚ ਟੋਲ ਰੋਡ ਦੀ ਵਿਆਪਕ ਪੱਧਰ `ਤੇ ਸਮੀਖਿਆ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਟੋਲ ਰੋਡ ਹੋਣ ਕਰਕੇ ਮੌਜੂਦਾ ਕੌਮੀ ਮਾਰਗ-22 `ਤੇ ਜ਼ੀਰਕਪੁਰ ਸ਼ਹਿਰ ਵਿੱਚ ਅਕਸਰ ਟ੍ਰੈਫਿਕ ਰੁਕਾਵਟਾਂ ਬਣੀਆਂ ਰਹਿੰਦੀਆਂ ਹਨ।ਸੜਕ ਦੇ ਦੋਵੇਂ ਪਾਸੀਂ ਸੰਘਣੀ ਵਸੋਂ/ਵਪਾਰਕ ਗਤੀਵਿਧੀਆਂ ਹੋਣ ਕਰਕੇ ਬਹੁਤ ਜ਼ਿਆਦਾ ਟ੍ਰੈਫਿਕ ਜਾਮ ਰਹਿੰਦਾ ਹੈ ਜਿਸ ਕਾਰਨ ਟੋਲ ਦੇ ਪ੍ਰਬੰਧਾਂ ਨੂੰ ਮੁੜ ਘੋਖਣ ਦੀ ਲੋੜ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply