ਸੰਗਰੂਰ, 20 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਪੰਜਾਬ ਕੇਸਰੀ ਦੇ ਪ੍ਰਸਿੱਧ ਪੱਤਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ
ਲੋਕ ਸਭਾ ਮੈਂਬਰ ਅਸ਼ਵਨੀ ਚੋਪੜਾ ਦਾ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।ਸਥਾਨਕ ਐਮ.ਐਂਡ.ਐਮ ਪਬਲਿਕ ਸਕੂਲ ਵਿਖੇ ਸਮੂਹ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਵਲੋਂ ਉਹਨਾਂ ਦੀ ਆਤਮਿਕ ਸ਼ਾਂਤੀ ਲਈ 2 ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਸਕੂਲ ਦੇ ਚੇਅਰਮੈਨ ਮਨੋਜ ਸਿੰਘਲ ਨੇ ਕਿਹਾ ਕਿ ਉਨ੍ਹਾਂ ਦੇ ਅਸ਼ਵਨੀ ਚੋਪੜਾ ਨਾਲ ਪਰਿਵਾਰਕ ਸੰਬੰਧ ਸਨ ਅਤੇ ਉਨ੍ਹਾਂ ਦਾ ਇਸ ਦੁਨੀਆਂ ਤੋਂ ਵਿਦਾ ਹੋਣਾ ਉਨ੍ਹਾਂ ਅਤੇ ਸਮੁੱਚੇ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।ਪ੍ਰਮਾਤਮਾ ਨੂੰ ਬੇਨਤੀ ਕੀਤੀ ਗਈ ਹੈ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media