ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ 50
ਬੇਡ ਦਾ ਬਣਾਇਆ ਜਾ ਰਿਹਾ ਜੱਚਾ ਬੱਚਾ ਕੇਂਦਰ 8 ਮਾਰਚ ਇੰਟਰਨਸ਼ਨਲ ਵੂਮੈਨ ਡੇ ਤੇ ਪਠਾਨਕੋਟ ਦੀ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ।ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਣਾਇਆ ਜਾ ਰਿਹਾ ਜੱਚਾ ਬੱਚਾ ਕੇਂਦਰ ਦਾ ਦੋਰਾ ਕਰਨ ਮਗਰੋਂ ਹਸਪਤਾਲ ਵਿਖੇ ਇੱਕ ਮੀਟਿੰਗ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਐਕਸੀਅਨ ਸੁਖਚੈਨ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਹਲਕਾ ਵਿਧਾਇਕ ਪਠਾਨਕੋਟ ਅਮਿਤ ਵਿੱਜ ਨੇ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਵਿਖੇ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ 50 ਬੈਡ ਦਾ ਜੱਚਾ ਬੱਚਾ ਕੇਂਦਰ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਅਤੇ ਕਾਰਜ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਇੱਕ ਮਹੀਨੇ ਦੋਰਾਨ ਕਰੀਬ 850 ਡਿਲਵਰੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਵਿੱਚੋਂ ਕਰੀਬ 450 ਡਿਲਵਰੀਆਂ ਹਸਪਤਾਲ ਵਿੱਚ ਹੁੰਦੀਆਂ ਹਨ।ਇਹ ਜੱਚਾ ਬੱਚਾ ਕੇਂਦਰ ਪਠਾਨਕੋਟ 8 ਮਾਰਚ 2020 ਨੂੰ ਇੰਟਰਨੈਸਨਲ ਵੂਮੈਨ ਡੇਅ ‘ਤੇ ਪਠਾਨਕੋਟ ਨਿਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਂਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਜਿਹਤੇ ਵਿਕਾਸ ਪ੍ਰੋਜੈਕਟ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖ ਕੇ ਸੁਰੂ ਕੀਤੇ ਗਏ ਹਨ।ਉਨ੍ਹਾਂ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਤੇ ਪੂਰਾ ਕੀਤਾ ਜਾ ਸਕੇ ਅਤੇ ਲੋਕਾ ਇਨ੍ਹਾਂ ਪ੍ਰਜੈਕਟਾਂ ਤੋਂ ਲਾਭ ਪ੍ਰਾਪਤ ਕਰ ਸਕਣ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media