ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ
ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਭਾਰਤੀ ਫ਼ੌਜ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲ੍ਹਾ ਕਪੂਰਥਲਾ ਅੰਦਰ ਓਲਿਵ ਗਰੀਨ ਰੰਗ ਦੀ (ਮਿਲਟਰੀ ਰੰਗ) ਵਰਦੀ ਅਤੇ ਇਸੇ ਰੰਗ ਦੇ ਵਾਹਨਾਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ 16 ਮਾਰਚ 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਕੱਝ ਵਿਅਕਤੀ ਓਲਿਵ ਗ੍ਰੀਨ ਰੰਗ (ਮਿਲਟਰੀ ਰੰਗ) ਦੀ ਵਰਦੀ ਅਤੇ ਇਸੇ ਰੰਗ ਦੇ ਵਾਹਨ, ਜਿਹੜੇ ਕਿ ਭਾਰਤੀ ਫ਼ੌਜ ਦੁਆਰਾ ਵਰਤੇ ਜਾਂਦੇ ਹਨ, ਦੀ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਵਾਹਨਾਂ ਆਦਿ ਦੀ ਵਰਤੋਂ ਕਰਦਿਆਂ ਕੋਈ ਵੀ ਗੈਰ-ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਨੂੰ ਅੰਜ਼ਾਮ ਦਿੱਤਾ ਜਾ ਸਕਦਾ ਹੈ ।ਇਸ ਲਈ ਫ਼ੌਜ ਦੀ ਵਰਦੀ ਅਤੇ ਵਾਹਨਾਂ ਦੀ ਵੱਖਰੀ ਪਛਾਣ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਰੋਕਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਓਲਿਵ ਗ੍ਰੀਨ ਰੰਗ ਦੀ ਵਰਦੀ ਅਤੇ ਇਸੇ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਆਮ ਜਨਤਾ ਵੱਲੋਂ ਤੁਰੰਤ ਬੰਦ ਕੀਤੀ ਜਾਵੇ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media