Saturday, April 18, 2026

ਕਮਲੇਸ਼ ਰਾਣੀ ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਚੇਅਰਪਰਸਨ ਤੇ ਹਰਜਿੰਦਰ ਸਿੰਘ ਉਪ ਚੇਅਰਮੈਨ ਬਣੇ

ਵਿਧਾਇਕ ਰਾਣਾ, ਚੀਮਾ ਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਦਿੱਤੀਆਂ ਸ਼ੁਭਕਾਮਨਾਵਾਂ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰੀਸ਼ਦ ਕਪੂਰਥਲਾ ਦੇ ਨਵੇਂ ਚੇਅਰਪਰਸਨ ਅਤੇ ਉਪ ਚੇਅਰਮੈਨ ਦੀ ਚੋਣ ਪ੍ਰਕਿਰਿਆ ਜ਼ਿਲਾ ਪ੍ਰੀਸ਼ਦ PPNJ2101202003ਦਫ਼ਤਰ ਕਪੂਰਥਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਫਗਵਾੜਾ-ਕਮ-ਪ੍ਰੀਜ਼ਾਈਡਿੰਗ ਅਫ਼ਸਰ ਗੁਰਮੀਤ ਸਿੰਘ ਮੁਲਤਾਨੀ ਦੀ ਨਿਗਰਾਨੀ ਹੇਠ ਮੁਕੰਮਲ ਹੋਈ।ਜਿਸ ਦੌਰਾਨ ਜ਼ਿਲਾ ਪ੍ਰੀਸ਼ਦ ਦੇ ਜ਼ੋਨ ਨੰਬਰ 7-ਚੂਹੜਵਾਲ ਤੋਂ ਮੈਂਬਰ ਸ੍ਰੀਮਤੀ ਕਮਲੇਸ਼ ਰਾਣੀ ਨੂੰ ਚੇਅਰਪਰਸਨ ਵਜੋਂ ਅਤੇ ਜ਼ੋਨ ਨੰਬਰ 6-ਭਰੋਆਣਾ ਤੋਂ ਮੈਂਬਰ ਹਰਜਿੰਦਰ ਸਿੰਘ ਨੂੰ ਸਰਵਸਮੰਤੀ ਨਾਲ ਉਪ ਚੇਅਰਮੈਨ ਚੁਣਿਆ ਗਿਆ।
ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਜ਼ਿਲਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨ ਹਾਜ਼ਰ ਸਨ।ਤਿੰਨਾਂ ਵਿਧਾਇਕਾਂ ਨੇ ਨਵੇਂ ਚੁਣੇ ਗਏ ਚੇਅਰਪਰਸਨ ਅਤੇ ਉਪ ਚੇਅਰਮੈਨ ਦਾ ਮੂੰਹ ਮਿੱਠਾ ਕਰਵਾ ਕੇ ਉਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਜ਼ਿਲਾ ਪ੍ਰੀਸ਼ਦ ਮੈਂਬਰ ਸ੍ਰੀਮਤੀ ਮੀਨਾ ਰਾਣੀ, ਸ੍ਰੀਮਤੀ ਨਿਸ਼ਾ ਰਾਣੀ, ਸ੍ਰੀਮਤੀ ਕਮਲੇਸ਼ ਰਾਣੀ, ਨਰਿੰਦਰ ਸਿੰਘ, ਸ੍ਰੀਮਤੀ ਪਰਮਜੀਤ ਕੌਰ ਅਤੇ ਮਨਿੰਦਰਜੀਤ ਸਿੰਘ ਔਜਲਾ ਤੋਂ ਇਲਾਵਾ ਬਲਾਕ ਸੰਮਤੀ ਦੇ ਚੇਅਰਪਰਸਨਾਂ ਤੇ ਚੇਅਰਮੈਨਾਂ ਵਿਚ ਬੀਬੀ ਪਿਆਰੀ, ਸ੍ਰੀਮਤੀ ਸੋਮਾ, ਸ੍ਰੀਮਤੀ ਦਲਜੀਤ ਕੌਰ, ਗੁਰਦਿਆਲ ਸਿੰਘ ਤੇ ਰਜਿੰਦਰ ਸਿੰਘ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply