ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਅਨੁਸਾਰ
08.02.2020 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਪੂਰੇ ਭਾਰਤ ਦੇਸ਼ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ।ਜਿਸ ਨੂੰ ਮੁੱਖ ਰੱਖਦੇ ਹੋਏ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਸਮੂਹ ਬੈਂਕ ਅਤੇ ਬੀਮਾ ਕੰਪਨੀਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਟੇਕ-ਅੱਪ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਮੀਟਿੰਗ ਦੌਰਾਨ ਜੱਜ ਸਾਹਿਬ ਨੇ ਦੱਸਿਆ ਕਿ 08.02.2020 ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਵਿਖੇ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ।ਕਿਸ਼ੋਰ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਸਮੂਹ ਜੂਡੀਸ਼ੀਅਲ ਅਫਸਰਾਨ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਸਮੇਂ-ਸਮੇਂ `ਤੇ ਪ੍ਰੀ-ਲੋਕ ਅਦਾਲਤਾਂ ਦੇ ਆਯੋਜਨ ਕਰਕੇ ਕੇਸ ਨਿਪਟਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਮੌਕੇ ਬਲਵੀਰ ਸਿੰਘ, ਮੈਨੇਜਰ ਸੈਂਟ੍ਰਲ ਕੋਪ੍ਰੇਟਿਵ ਬੈਂਕ, ਰਜਨੀਸ਼ ਕਾਂਤ, ਮੈਨੇਜਰ, ਪੰਜਾਬ ਨੈਸ਼ਨਲ ਬੈਂਕ, ਰੀਤਿਕ ਬਿਸਵਾ, ਅਸੀਸਟੈਂਟ ਮੈਨੇਜਰ, ਓਰਿਐਂਟਰ ਬੈਂਕ ਆਫ ਕਮਰਸ, ਬੀ.ਬੀ.ਐਸ ਮਨਹਾਸ, ਮੈਨੇਜਰ, ਸਟੇਟ ਬੈਂਕ ਆਫ ਇੰਡੀਆ, ਕਪੂਰਥਲਾ, ਮਲਕੀਤ ਸਿੰਘ, ਮੈਨੇਜਰ ਓਰੀਐਂਟਲ ਇੰਸ਼ੋਰੈਂਸ ਕੰਪਨੀ ਅਤੇ ਵਿਪਨ ਕੁਮਾਰ ਸ਼ਰਮਾ, ਅਸੀਸਟੈਂਟ ਮੈਨੇਜਰ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਕਪੂਰਥਲਾ ਹਾਜਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media