ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਤਿੰਨ ਦਿਨ੍ਹਾਂ ਪਲਸ ਪੋਲੀਓ ਮੁਹਿੰਮ ਜਾਰੀ ਹੈ। ਮੁਹਿੰਮ ਦੇ ਦੂਸਰੇ ਦਿਨ ਅੱਜ
ਜਿਲੇ ਦੇ 0-5 ਸਾਲ ਦੇ 26554 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ 19 ਜਨਵਰੀ ਤੋਂ 21 ਜਨਵਰੀ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਜਿਲੇ ਦੇ ਕੁੱਲ 83194 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ।ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਤੱਕ ਕੁੱਲ 66689 ਬੱਚਿਆਂ ਨੂੰ ਟੀਮਾਂ ਵੱਲੋਂ ਕਵਰ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਭਾਰਤ ਵਿਚੋਂ ਪੋਲੀਓ ਖਤਮ ਹੋ ਚੁੱਕਾ ਹੈ ਪਰ ਫਿਰ ਵੀ ਗੁਆਂਢੀ ਰਾਜਾਂ ਤੋਂ ਇਸ ਵਾਇਰਸ ਦੇ ਆਉਣ ਦਾ ਖਤਰਾ ਬਣਿਆ ਰਹਿੰਦਾ ਹੈ।ਉਨ੍ਹਾਂ ਦੱਸਿਆ ਕਿ ਟੀਮਾਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਹੈ ਕਿ ਹਾਈ ਰਿਸਕ ਏਰੀਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਏ।
ਇਸ ਤੋਂ ਇਲਾਵਾ ਸਿਵਲ ਸਰਜਨ ਵੱਲੋਂ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਲੇ ਵੇਅ, ਕਿੰਡਰਗਾਰਡਨ, ਸਰਕਾਰੀ ਤੇ ਗੈਰ ਸਰਕਾਰੀ ਪ੍ਰਾਈਮਰੀ ਸਕੂਲਾਂ ਵਿੱਚ ਪੈਰੇਂਟਸ ਦੀ ਮੌਜੂਦਗੀ ਵਿੱਚ ਟੀਮਾਂ ਵੱਲੋਂ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧੀ ਬੂੰਦਾਂ ਪਿਲਾਈਆਂ ਜਾਣ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media