Friday, September 20, 2024

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ PPNJ2101202010ਕਮੇਟੀ ਦੇ ਮੁਲਾਜ਼ਮਾਂ ਵੱਲੋਂ ਅਕਾਲੀ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।
ਦੱਸਣਯੋਗ ਹੈ ਕਿ ਕਲੋਨੀ ਨਿਵਾਸੀਆਂ ਵੱਲੋਂ ਇਹ ਸਮਾਗਮ ਹਰ ਸਾਲ ਕਰਵਾਇਆ ਜਾਂਦਾ ਹੈ। ਇਸ ਵਾਰ 8ਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਕਲੋਨੀ ਦੇ ਬੱਚਿਆਂ ਨੇ ਧਾਰਮਿਕ ਕਵਿਤਾ, ਕਵੀਸ਼ਰੀ, ਭਾਸ਼ਣ ਅਤੇ ਸ਼ਬਦ ਗਾਇਣ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਸਿੱਖ ਇਤਿਹਾਸ ਦੀ ਪੇਸ਼ਕਾਰੀ ਕੀਤੀ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸਮਾਗਮ ਦੌਰਾਨ ਕਥਾਵਾਚਕ ਭਾਈ ਸੁਖਰਾਜ ਸਿੰਘ ਨੇ ਸੰਗਤ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਉਪਦੇਸ਼ਾਂ ਨਾਲ ਜੁੜਨ ਦੀ ਪ੍ਰੇਰਨਾ ਕੀਤੀ।ਉਨ੍ਹਾਂ ਕਿਹਾ ਕਿ ਕਲੋਨੀ ਨਿਵਾਸੀਆਂ ਵੱਲੋਂ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨਾ ਅਤੇ ਗੁਰਮਤਿ ਗਿਆਨ ਦ੍ਰਿੜ ਕਰਵਾਉਣਾ ਇਕ ਵਧੀਆ ਉਪਰਾਲਾ ਹੈ ਜਿਸ ਨਾਲ ਬੱਚਿਆਂ ਅੰਦਰ ਧਰਮ ਦੇ ਸੁਨਹਿਰੀ ਇਤਿਹਾਸ ਅਤੇ ਸਿਧਾਂਤਾਂ ਦਾ ਸੰਚਾਰ ਹੋਵੇਗਾ।ਧਾਰਮਿਕ ਮੁਕਾਬਲਿਆਂ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ’ਤੇ ਆਏ ਬੱਚਿਆਂ ਦੀ ਹੌਸਲਾ-ਅਫਜਾਈ ਵਜੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਜਸਬੀਰ ਸਿੰਘ, ਪਲਵਿੰਦਰ ਸਿੰਘ ਕਠਿਆਲਾ, ਸਤਨਾਮ ਸਿੰਘ ਹਬੀਬਵਾਲ, ਸੁਖਜੀਤ ਸਿੰਘ ਧੂਰੀ, ਕਰਮਜੀਤ ਸਿੰਘ, ਬੀਬੀ ਪਰਮਜੀਤ ਕੌਰ ਨਾਭਾ, ਬੀਬੀ ਰਣਜੀਤ ਕੌਰ ਪੰਨਵਾ, ਬੀਬੀ ਹਰਪਿੰਦਰ ਕੌਰ, ਬੀਬੀ ਸਿਮਰਤਜੀਤ ਕੌਰ ਖਾਲਸਾ ਸਮੇਤ ਕਲੋਨੀ ਦੀਆਂ ਸੰਗਤਾਂ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply