ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ
ਕੈਰਮ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਨੇ ਭਾਗ ਲਿਆ।
ਕੈਂਪਸ ਸਪੋਰਟਸ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ ਯੂਨੀਵਰਸਿਟੀ ਦਾ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਪਹਿਲੇ ਸਥਾਨ `ਤੇ ਰਿਹਾ।ਦੂਜਾ ਸਥਾਨ ਕਾਨੂੰਨ ਵਿਭਾਗ ਨੇ, ਤੀਜਾ ਸਥਾਨ ਇਲੈਕਟ੍ਰੌਨਿਕਸ ਐਂਡ ਕਮਿਊਨੀਕੇਸ਼ਨ ਇੰਜੀਨਿਅਰਿੰਗ ਵਿਭਾਗ ਨੇ ਅਤੇ ਚੌਥਾ ਸਥਾਨ ਆਰਕੀਟੈਕਚਰ ਵਿਭਾਗ ਨੇ ਹਾਸਲ ਕੀਤਾ।
ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਇਲੈਕਟ੍ਰੌਨਿਕਸ ਕਮਿਊਨੀਕੇਸ਼ਨ ਐਂਡ ਇੰਜੀਨਿਅਰਿੰਗ ਵਿਭਾਗ ਨੇ ਪਹਿਲਾ, ਆਰਕੀਟੈਕਚਰ ਨੇ ਦੂਜਾ, ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਨੇ ਤੀਜਾ ਅਤੇ ਕਾਨੂੰਨ ਵਿਭਾਗ ਨੇ ਚੌਥਾ ਸਥਾਨ ਹਾਸਲ ਕੀਤਾ।
ਡੀਨ ਵਿਦਿਆਰਥੀ ਭਲਾਈ ਡਾ. ਹਰਦੀਪ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ ਅਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਨਾਲ ਜਿਥੇ ਸਾਡੀ ਸਿਹਤ ਵਧੀਆ ਰਹਿੰਦੀ ਅਤੇ ਉਥੇ ਸਾਨੂੰ ਸਹਿਣਸ਼ੀਲਤਾ ਅਤੇ ਸੰਤੁਲਿਤ ਮੁਕਾਬਲੇਬਾਜ਼ੀ ਦੇ ਗੁਰ ਵੀ ਪ੍ਰਾਪਤ ਹੁੰਦੇ ਹਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media