ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਅਦੇਸ਼ਾਂ ‘ਤੇ ਕੌਮੀ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਦੀ ਕੜੀ ਤਹਿਤ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਬੀਬੀ ਰਹਿਮਤੀ ਨਰਸਿੰਗ ਕਾਲਜ ਕੋਟ ਵਿਖੇ ਸੰਵਿਧਾਨ ਅਨੁਸਾਰ ਔਰਤਾਂ ਦੇ ਕਾਨੂੰਨੀ ਹੱਕਾਂ ਸਬੰਧੀ ਸੈਮੀਨਾਰ ਲਗਾਇਆ ਗਿਆ।
ਇਸ ਮੋਕੇ ਤੇ ਐਡਵੋਕੇਟ ਪ੍ਰਿਆਂਜਲੀ ਸ਼ਰਮਾ ਅਤੇ ਐਡਵੋਕੇਟ ਸਵਰਨਜੀਤ ਕੋਰ ਵਲੋਂ ਲੜਕੀਆਂ/ਅਧਿਆਪਕਾਂ ਨੂੰ ਔਰਤਾਂ ਦੇ ਹੱਕਾਂ ਸਬੰਧੀ ਬਣੇ ਕਾਨੂੰਨਾਂ ਬਾਰੇ ਦੱਸਿਆ ਗਿਆ ਤੇ ਔਰਤਾਂ ‘ਤੇ ਵਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਦੱਸਿਆ ਗਿਆ ਅਤੇ ਇਸ ਦੇ ਨਾਲ ਸਕਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਾਲਸਾ ਸਕੀਮਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ 1987 ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਔਰਤਾਂ ਦੀ ਮਦਦ ਲਈ ਮੁਫਤ ਸਹਾਇਤਾ ਪ੍ਰਧਾਨ ਕਰਦੀ ਹੈ ਜਿਸ ਵਿੱਚ ਅਦਾਲਤਾਂ ਦੇ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾ ਫੀਸ, ਵਕੀਲ ਦੀ ਫੀਸ, ਗਵਾਹਾਂ ਦੇ ਖਰਚੇ ਅਤੇ ਅਦਾਲਤੀ ਚਾਰਾ ਜ਼ੋਈ ਮੁਕੱਦਮੇ ਬਾਬਤ ਹੋਰ ਫੁਟਕਲ ਖਰਚਿਆਂ ਦੀ ਅਦਾਇਗੀ ਸਰਕਾਰ ਵਲੋਂ ਕੀਤੀ ਜਾਂਦੀ ਹੈ।ਜਰੂਰਤਮੰਦ ਨੂੰ ਦਰਖਾਸਤ ਨਿਰਧਾਰਿਤ ਪ੍ਰਫਾਰਮੇ ਵਿੱਚ ਦੇਣੀ ਹੁੰਦੀ ਹੈ।ਉਨਾਂ ਨੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਟੋਲ ਫ੍ਰੀ ਨੰ 1968 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੋਕੇ ਕਾਲਜ ਪ੍ਰਿੰਸੀਪਲ ਅਤੇ ਸਕੂਲ ਸਟਾਫ ਮੈਂਬਰ ਹਾਜ਼ਰ ਸਨ ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …